ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਰਾਹੀਂ ਸਹੂੰ

ਦੁਆਰਾ: Punjab Bani ਪ੍ਰਕਾਸ਼ਿਤ :Monday, 09 December, 2024, 01:18 PM

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਰਾਹੀਂ ਸਹੂੰ
ਚੰਡੀਗੜ੍ਹ : ਪੰਜਾਬ ਜਿਮਨੀ ਚੋਣਾਂ ਵਿਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਝੰਡੇ ਹੇਠ ਚੋਣ ਜਿੱਤ ਕੇ ਕਾਂਗਰਸੀ ਵਿਧਾਇਕ ਬਣੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ । ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ `ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ 2 ਦਸੰਬਰ ਨੂੰ ਸਹੁੰ ਚੁੱਕੀ ਸੀ।