Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਐਸ. ਜੀ. ਪੀ. ਸੀ. ਨੇ ਕੀਤਾ ਮੀਟਿੰਗ ਸੁਖਬੀਰ ਬਾਦਲ ਤੇ ਹਮਲੇ ਦੀ ਉਚ ਪੱਧਰੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ

ਦੁਆਰਾ: Punjab Bani ਪ੍ਰਕਾਸ਼ਿਤ :Monday, 09 December, 2024, 01:49 PM

ਐਸ. ਜੀ. ਪੀ. ਸੀ. ਨੇ ਕੀਤਾ ਮੀਟਿੰਗ ਸੁਖਬੀਰ ਬਾਦਲ ਤੇ ਹਮਲੇ ਦੀ ਉਚ ਪੱਧਰੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ । ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨੂੰ ਸੰਬੋਧਨ ਕੀਤਾ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ । ਕੋਆਰਡੀਨੇਟਰ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਉਕਤ ਕਮੇਟੀ ਤਿੰਨ ਹਫ਼ਤਿਆਂ ਵਿੱਚ ਘਟਨਾ ਦੀ ਜਾਂਚ ਕਰਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਰਿਪੋਰਟ ਸੌਂਪੇਗੀ । ਪ੍ਰਧਾਨ ਧਾਮੀ ਵੱਲੋਂ ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਕਾਰਜਕਾਰਨੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸੁਖਬੀਰ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕੀਤੀ ।