Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ
ਚੰਡੀਗੜ੍ਹ, 7 ਦਸੰਬਰ : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ । ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ. ਵੀ. ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ. ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ । ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ । ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ । ਦੱਸਣਯੋਗ ਹੈ ਕਿ 3, 5, 7.5 ਅਤੇ 10 ਐਚ. ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲਬਧ ਹੈ ।
ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ ‘ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ। ਇਸ ਨਾਲ ਨਾ ਸਿਰਫ਼ ਡੀਜ਼ਲ ਉੱਤੇ ਆਉਣ ਵਾਲਾ ਖ਼ਰਚਾ ਬਚੇਗਾ ਸਗੋਂ ਜ਼ੀਰੋ ਫ਼ੀਸਦ ਕਾਰਬਨ ਨਿਕਾਸੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹ ਮਿਲੇਗਾ । ਸ੍ਰੀ ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਖੇਤੀ ਸੋਲਰ ਪੰਪ ਲਗਾਉਣ ਲਈ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ । ਇਸ ਮੌਕੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਸਬੰਧਤ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top