ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦਾ ਰਿਹਾ ਮੁਕੰਮਲ ਚੱਕਾ ਜਾਮ

ਦੁਆਰਾ: News ਪ੍ਰਕਾਸ਼ਿਤ :Tuesday, 27 June, 2023, 07:17 PM

ਵਾਅਦਿਆਂ ਤੋਂ ਮੁਕਰੀ ਪੰਜਾਬ ਸਰਕਾਰ ਵਿਰੁੱਧ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
– ਪੰਜਾਬ ਰੋਡਵੇਜ, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ‘ਤੇ ਬੱਸਾਂ ਦਾ ਹੋਇਆ ਚੱਕਾ ਜਾਮ : ਹਰਕੇਸ ਕੁਮਾਰ ਵਿੱਕੀ
– ਮੰਗਾਂ ਦਾ ਹੱਲ ਨਾ ਕੀਤਾ ਤਾਂ ਹੋਵੇਗਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ
ਪਟਿਆਲਾ, 27 ਜੂਨ : ਪੰਜਾਬ ਰੋਡਵੇਜ਼-ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਕਾਮਿਆਂ ਵੱਲੋਂ ਅੱਜ ਪੀ.ਆਰ.ਟੀ.ਸੀ ਪਟਿਆਲਾ ਡਿੱਪੂ ਦਾ ਮੁਕੰਮਲ ਚੱਕਾ ਜਾਮ ਕਰਕੇ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਥੇਬੰਦੀ ਦੇ ਸੂਬੇ ਦੇ ਮੀਤ ਪ੍ਰਧਾਨ ਹਰਕੇਸ ਕੁਮਾਰ ਵਿੱਕੀ ਅਤੇ ਡਿਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ, ਹਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਨੇ ਬੋਲਦਿਆਂ ਦੱਸਿਆ ਕਿ ਪਿੱਛਲੇ ਸਮੇਂ ਵਿੱਚ ਜਥੇਬੰਦੀ ਦੀਆਂ ਵੱਖ-ਵੱਖ ਮੀਟਿੰਗਾਂ ਮਾਨਯੋਗ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਚੀਫ ਸਕੱਤਰ ਪੰਜਾਬ, ਟਰਾਂਸਪੋਰਟ ਸਕੱਤਰ ਪੰਜਾਬ, ਅਤੇ ਟਰਾਂਸਪੋਰਟ ਡਾਇਰੈਕਟਰ ਨਾਲ ਹੋਈਆ, ਜਿਨ੍ਹਾਂ ਮੀਟਿੰਗਾਂ ਵਿੱਚ ਜਥੇਬੰਦੀ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਮਾਨਯੋਗ ਟਰਾਂਸਪੋਰਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਨੇ ਮੰਨਿਆ ਅਤੇ ਇੱਕ ਮਹੀਨੇ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਉਸ ਤੋਂ ਬਾਅਦ ਨਵੇਂ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਵੱਲੋਂ ਵੀ ਜਥੇਬੰਦੀ ਨੂੰ 15 ਦਿਨ ਵਿੱਚ ਮੰਗਾਂ ਨੂੰ ਲਾਗੂ ਕਰਨ ਦਾ ਵਿਸ਼ਵਾਸ ਦਿੱਤਾ ਸੀ ਪ੍ਰੰਤੂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕੋਈ ਵੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ। ਇਸਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸ਼ਨ ਹੋ ਰਹੇ ਹਨ।
ਇਸ ਮੌਕੇ ਬੋਲਦਿਆਂ ਚੇਅਰਮੈਨ ਸੁਲਤਾਨ ਸਿੰਘ ਅਤੇ ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ ਗੋਰਾਂ , ਸੰਦੀਪ ਸਿੰਘ, ਅਬੀਜੋਤ ਬਾਵਾ ਨੇ ਦੱਸਿਆ ਕਿ ਅੱਜ ਫਿਰ ਉੱਚ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਉਮੀਦ ਹੈ ਕਿ ਮੰਨੀਆਂ ਹੋਈਆਂ ਮੰਗਾਂ ਜਿਨ੍ਹਾਂ ਵਿੱਚ 5 ਫੀਸਦੀ ਤਨਖਾਹ ਵਿੱਚ ਵਾਧਾ, ਕਿਲੋਮੀਟਰ ਬੱਸਾਂ ਦਾ ਟੈਂਡਰ ਰੱਦ ਕਰਨ, ਬਲੈਕ ਲਿਸਟ ਕਰਮਚਾਰੀਆਂ ਨੂੰ ਬਹਾਲ ਕਰਨ, ਕੰਡਿਸ਼ਨਾ ਵਿੱਚ ਸੋਧ, ਘੱਟ ਤਨਖਾਹ ਵਾਲੇ ਕਰਮਚਾਰੀਆਂ ਦੀ ਤਨਖਾਹ ਬਰਾਬਰ ਕਰਨ ਨੂੰ ਲੈ ਕੇ ਹੋਰ ਮੰਗਾਂ, ਜੋ ਮੰਗੀਆ ਹੋਈਆ ਹਨ, ਜ਼ੇਕਰ ਅੱਜ ਦੀ ਮੀਟਿੰਗ ਲਾਗੂ ਨਹੀਂ ਕਰਦੇ ਤਾਂ ਜਥੇਬੰਦੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।



Scroll to Top