ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 07 December, 2024, 05:41 PM

ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ
ਚੰਡੀਗੜ੍ਹ : ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ । ਪੱਤਰ ‘ਚ ਕਿਹਾ ਗਿਆ ਹੈ ਕਿ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਜਗ੍ਹਾ ‘ਤੇ ਜਿੱਥੇ ਕਿਸਾਨਾਂ ਦ ਡਰਨਾ ਚੱਲ ਰਿਹਾ ਹੈ, ਉਥੇ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ ਡਿਊਟੀ ਚੱਲ ਰਹੀ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਭੀੜ ਤੋਂ ਉਚਿਤ ਦੂਰੀ ਬਣਾਈ ਰੱਖੋ । ਇਸ ਦੇ ਨਾਲ ਹੀ ਡੀ. ਜੀ. ਪੀ. ਪੰਜਾਬ ਨੂੰ ਪੰਜਾਬ ਵਿੱਚ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ ‘ਤੇ ਪੱਤਰਕਾਰਾਂ ਨੂੰ ਰੋਕਣ ਦੀ ਵੀ ਬੇਨਤੀ ਕੀਤੀ ਗਈ ਹੈ ।