ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 09 December, 2024, 07:27 PM

ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਲੁਧਿਆਣਾ : ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉਥੇ ਹੀ ਸਭ ਤੋਂ ਪਹਿਲਾਂ
ਸ਼ੋ੍ਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਵਿੱਚੋਂ ਚੋਣਾਂ ਲੜਣ ਦੇ ਚਾਹਵਾਨ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਸੂਚੀ ਬਾਰੇ ਜਾਣਕਾਰੀ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਤੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਭਿੰਦਾ ਨੇ ਦਿੱਤੀ।