Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:28 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ `ਚ ਬੱਸ ਦੇ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਮਾਰੀ ਟੱਕਰ ਮਾਰਨ ਕਾਰਨ 3 ਜਣਿਆਂ ਦੀ ਮੌਤ ਤੇ 22 ਜਣੇ ਹੋਏ ਜ਼ਖਮੀ

ਮੁੰਬਈ `ਚ ਬੱਸ ਦੇ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਮਾਰੀ ਟੱਕਰ ਮਾਰਨ ਕਾਰਨ 3 ਜਣਿਆਂ ਦੀ ਮੌਤ ਤੇ 22 ਜਣੇ ਹੋਏ ਜ਼ਖਮੀ

ਮੁੰਬਈ `ਚ ਬੱਸ ਦੇ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਮਾਰੀ ਟੱਕਰ ਮਾਰਨ ਕਾਰਨ 3 ਜਣਿਆਂ ਦੀ ਮੌਤ ਤੇ 22 ਜਣੇ ਹੋਏ ਜ਼ਖਮੀ
ਮੁੰਬਈ : ਭਾਰਤ ਦੇ ਵਿੱਤੀ ਮਹਾਨਗਰ ਮੁੰਬਈ ਦੀ ਜਨਤਕ ਆਵਾਜਾਈ ਸੇਵਾ `ਬੈਸਟ` ਦੀ ਇਕ ਬੱਸ ਨੇ ਸੋਮਵਾਰ ਰਾਤ ਪੈਦਲ ਚੱਲਣ ਵਾਲਿਆਂ ਅਤੇ ਕੁਝ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕ ਜ਼ਖਮੀ ਹੋ ਗਏ। ਪੁਲਿਸ ਅਤੇ ਬੀਐਮਸੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਇਹ ਸ਼ੱਕ ਹੈ ਕਿ ਬ੍ਰਿਹਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਐੱਲ. ਵਾਰਡ ਨੇੜੇ ਇਹ ਹਾਦਸਾ ਬੱਸ ਦੀਆਂ ਬਰੇਕਾਂ ਵਿੱਚ ਨੁਕਸ ਪੈਣ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੂਟ ਨੰਬਰ 332 ’ਤੇ ਬੈਸਟ ਵਿਖੇ ਬੱਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਬੱਸ ਨੇ ਪੈਦਲ ਚੱਲਣ ਵਾਲਿਆਂ ਅਤੇ ਕੁੱਖਝਕ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬ੍ਰਿਹਨਮੁੰਬਈ ਬਿਜਲੀ ਸਪਲਾਈ ਅਤੇ ਟਰਾਂਸਪੋਰਟ (ਬੈਸਟ) ਦੀ ਬੱਸ ਬੁੱਢਾ ਕਲੋਨੀ ਨਾਮਕ ਰਿਹਾਇਸ਼ੀ ਸੁਸਾਇਟੀ ਵਿੱਚ ਦਾਖਲ ਹੋਈ ਅਤੇ ਫਿਰ ਰੁਕ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਤਿੰਨ ਮ੍ਰਿਤਕਾਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਸਮੇਤ 22 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ `ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ।ਉਨ੍ਹਾਂ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ 01–8228 ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਕੁਰਲਾ ਰੇਲਵੇ ਸਟੇਸ਼ਨ ਤੋਂ ਅੰਧੇਰੀ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਹ 12 ਮੀਟਰ ਲੰਬੀ ਇਲੈਕਟ੍ਰਿਕ ਬੱਸ ਹੈਦਰਾਬਾਦ ਸਥਿਤ `ਓਲੈਕਟਰਾ ਗ੍ਰੀਨਟੈਕ` ਦੁਆਰਾ ਬਣਾਈ ਗਈ ਹੈ ਅਤੇ ਬੈਸਟ ਦੁਆਰਾ ਲੀਜ਼ `ਤੇ ਲਈ ਗਈ ਸੀ।ਉਨ੍ਹਾਂ ਦੱਸਿਆ ਕਿ ਅਜਿਹੀਆਂ ਬੱਸਾਂ ਦੇ ਡਰਾਈਵਰ ਪ੍ਰਾਈਵੇਟ ਅਪਰੇਟਰਾਂ ਵੱਲੋਂ ਮੁਹੱਈਆ ਕਰਵਾਏ ਜਾਂਦੇ ਹਨ।ਤਾਰਦੇਓ ਖੇਤਰੀ ਟਰਾਂਸਪੋਰਟ ਦਫ਼ਤਰ (ਆਰਟੀਓ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਬੱਸ ਸਿਰਫ਼ ਤਿੰਨ ਮਹੀਨੇ ਪੁਰਾਣੀ ਹੈ। ਇਸ ਨੂੰ ਇਸ ਸਾਲ 20 ਅਗਸਤ ਨੂੰ ਨਾਂ ਦੀ ਕੰਪਨੀ ਦੇ ਨਾਂ `ਤੇ ਰਜਿਸਟਰਡ ਕੀਤਾ ਗਿਆ ਹੈ।ਬੈਸਟ ਅਧਿਕਾਰੀਆਂ ਨੇ ਕਿਹਾ ਕਿ ਮੌਕੇ `ਤੇ ਭੀੜ ਹੋਣ ਕਾਰਨ ਉਨ੍ਹਾਂ ਨੂੰ ਜਾਂਚ ਕਰਨ `ਚ ਮੁਸ਼ਕਲ ਆ ਰਹੀ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਘਟਨਾ ਵਾਲੀ ਥਾਂ `ਤੇ ਵੱਡੀ ਗਿਣਤੀ `ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top