Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:38 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਕੀਤੀ ਭਾਜਪਾ ਸੰਸਦ ਮੈਂਬਰ ਖਿ਼ਲਾਫ਼ ਮਾਣਹਾਨੀ ਦੀ ਸ਼ਿਕਾਇਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਕੀਤੀ ਭਾਜਪਾ ਸੰਸਦ ਮੈਂਬਰ ਖਿ਼ਲਾਫ਼ ਮਾਣਹਾਨੀ ਦੀ ਸ਼ਿਕਾਇਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਕੀਤੀ ਭਾਜਪਾ ਸੰਸਦ ਮੈਂਬਰ ਖਿ਼ਲਾਫ਼ ਮਾਣਹਾਨੀ ਦੀ ਸ਼ਿਕਾਇਤ
ਨਵੀਂ ਦਿੱਲੀ, 10 ਦਸੰਬਰ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੇ ਭਾਜਪਾ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ ਦੇ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਇੱਕ ਟੀ. ਵੀ. ਇੰਟਰਵਿਊ ਦੌਰਾਨ ਸਵਰਾਜ ਦੀ ਟਿੱਪਣੀ ਨੇ ਉਨ੍ਹਾਂ ਦੀ ਸਾਖ ਨੂੰ ਠੇਸ ਪਹੁੰਚਾਈ ਹੈ । ਰੌਜ਼ ਐਵੇਨਿਊ ਅਦਾਲਤ ਅੱਜ ਅਰਜ਼ੀ ’ਤੇ ਵਿਚਾਰ ਕੀਤਾ ਜਾਣਾ ਹੈ। ਜੈਨ ਨੇ 5 ਅਕਤੂਬਰ, 2023 ਨੂੰ ਇੱਕ ਇੰਟਰਵਿਊ ਦੌਰਾਨ ਸਵਰਾਜ ’ਤੇ ਅਪਮਾਨਜਨਕ ਬਿਆਨ ਦੇਣ ਦਾ ਦੋਸ਼ ਲਗਾਇਆ ਹੈ, ਜਿਸ ਦਾ ਪ੍ਰਸਾਰਨ ਲੱਖਾਂ ਲੋਕਾਂ ਵੱਲੋਂ ਦੇਖਿਆ ਗਿਆ ਸੀ । ਉਸ ਨੇ ਦਾਅਵਾ ਕੀਤਾ ਹੈ ਕਿ ਬਾਂਸੂਰੀ ਸਵਰਾਜ ਵੱਲੋਂ ਕੀਤੀਆਂ ਗਈਆਂ ਇਹ ਟਿੱਪਣੀਆਂ ਉਸ ਨੂੰ ਬਦਨਾਮ ਕਰਨ ਅਤੇ ਨਾਜਾਇਜ਼ ਸਿਆਸੀ ਲਾਹਾ ਲੈਣ ਲਈ ਸਨ । ਜੈਨ ਮੁਤਾਬਕ ਸਵਰਾਜ ਨੇ ਝੂਠਾ ਦਾਅਵਾ ਕੀਤਾ ਕਿ ਉਸ ਦੇ ਘਰੋਂ 3 ਕਰੋੜ ਰੁਪਏ, 1.8 ਕਿਲੋਗ੍ਰਾਮ ਸੋਨਾ ਅਤੇ 133 ਸੋਨੇ ਦੇ ਸਿੱਕੇ ਬਰਾਮਦ ਹੋਏ ਹਨ। ਉਨ੍ਹਾਂ ਦਲੀਲ ਦਿੱਤੀ ਕਿ ਇਹ ਦੋਸ਼ ਬੇਬੁਨਿਆਦ ਅਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਸਨ । ਜੈਨ ਨੇ ਦਾਅਵਾ ਕੀਤਾ ਕਿ ਸਵਰਾਜ ਨੇ ਉਨ੍ਹਾਂ ਨੂੰ ‘ਭ੍ਰਿਸ਼ਟ’ ਅਤੇ ‘ਫਰਾਡ’ ਕਹਿ ਕੇ ਹੋਰ ਬਦਨਾਮ ਕੀਤਾ ਹੈ ।

Advertisement
Advertisement
Advertisement
Advertisement
Scroll to Top