Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ `ਚ ਡਿੱਗੀ, ਕਈ ਲੋਕਾਂ ਦੀ ਮੌਤ ਦਾ ਖਦਸ਼ਾ

ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ `ਚ ਡਿੱਗੀ, ਕਈ ਲੋਕਾਂ ਦੀ ਮੌਤ ਦਾ ਖਦਸ਼ਾ

ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ `ਚ ਡਿੱਗੀ, ਕਈ ਲੋਕਾਂ ਦੀ ਮੌਤ ਦਾ ਖਦਸ਼ਾ
ਕੁੱਲੂ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਆਨੀ ਇਲਾਕੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ । ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹੁਣ ਤੱਕ ਇੱਕ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ ਹੈ । ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਪ੍ਰਾਈਵੇਟ ਬੱਸ (ਐੱਨ. ਪੀ. ਟੀ.) ਕਰਸੋਗ ਜਾ ਰਹੀ ਸੀ । ਇਸ ਦੌਰਾਨ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਬੱਸ ਡੂੰਘੀ ਖਾਈ `ਚ ਜਾ ਡਿੱਗੀ । ਹਾਦਸੇ ਤੋਂ ਬਾਅਦ ਮੌਕੇ `ਤੇ ਹਾਹਾਕਾਰ ਮੱਚ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ । ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ਵਿੱਚ 25 ਲੋਕ ਸਵਾਰ ਸਨ । ਸੂਚਨਾ ਮਿਲਦੇ ਹੀ ਪੁਲਸ ਟੀਮ ਵੀ ਮੌਕੇ `ਤੇ ਰਵਾਨਾ ਹੋ ਗਈ । ਘਟਨਾ ਵਾਲੀ ਥਾਂ `ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ । ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ `ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ।

Advertisement
Advertisement
Advertisement
Advertisement
Scroll to Top