Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਖਟਕੜ ਕਲਾਂ ਤੋਂ `ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼

ਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਖਟਕੜ ਕਲਾਂ ਤੋਂ `ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼

ਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਖਟਕੜ ਕਲਾਂ ਤੋਂ `ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਸੁਮਨ ਕੀਤੇ ਅਰਪਿਤ
ਨਵਾਂਸ਼ਹਿਰ : ਪੰਜਾਬ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ `ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ` ਦੀ ਸ਼ੁਰੂਆਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ `ਤੇ ਪਹਿਰਾ ਦਿੰਦਿਆਂ ਨਸ਼ਾ ਮੁਕਤ, ਸਿਹਤਮੰਦ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਅਮੀਰ ਸੱਭਿਆਚਾਰਕ ਜੀਵਨ ਨੂੰ ਬਹਾਲ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਇਕ ਅਹਿਮ ਉਪਰਾਲਾ ਹੈ । ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਦੌਰਾਨ ਉਨਾਂ ਯਾਦਗਾਰ ਵਿਚਲੇ ਮਿਊਜ਼ੀਅਮ ਦਾ ਦੌਰਾ ਵੀ ਕੀਤਾ । ਉਨਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ’ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ । ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਸਾਨੂੰ ਉਨਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜਿ਼ਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਾਨਦਾਰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨਾਂ ਦਾ ਸਨਮਾਨ ਕੀਤਾ । ਇਸ ਮੌਕੇ ਐਸ. ਐਸ. ਪੀ. ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ. ਡੀ. ਐਮ ਬੰਗਾ ਵਿਪਿਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top