Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ : ਚੰਦੂਮਾਜਰਾ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ : ਚੰਦੂਮਾਜਰਾ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ : ਚੰਦੂਮਾਜਰਾ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ।ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ । ਉਹਨਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇ ਕਰਵਾ ਕੇ ਅਰਦਾਸ ਕਰਵਾਈ ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਹਨਾਂ ਨੇ ਪੂਰੀ ਕੀਤੀ ਤੇ ਉਹਨਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸ਼ਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ । ਉਹਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ ਪਰ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਸੀ ਕਰਵਾਈ ਗਈ ਸਿਰਫ ਅਕਾਲੀ ਦਲ ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ ।

Advertisement
Advertisement
Advertisement
Advertisement
Scroll to Top