ਹੈਡ ਆਫਿਸ ਪਾਵਰਕਾਮ ਦੇ ਕਰਮਚਾਰੀ ਅਤੇ ਅਧਿਕਾਰੀਆਂ ਕੀਤਾ ਸਾਂਝੇ ਤੌਰ ਤੇ ਚੰਡੀਗੜ ਬਿਜਲੀ ਨਿਗਮ ਨੂੰ ਪਾ੍ਰਈਵੇਟ ਹੱਥਾਂ ਵਿੱਚ ਦੇਣ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ

ਹੈਡ ਆਫਿਸ ਪਾਵਰਕਾਮ ਦੇ ਕਰਮਚਾਰੀ ਅਤੇ ਅਧਿਕਾਰੀਆਂ ਕੀਤਾ ਸਾਂਝੇ ਤੌਰ ਤੇ ਚੰਡੀਗੜ ਬਿਜਲੀ ਨਿਗਮ ਨੂੰ ਪਾ੍ਰਈਵੇਟ ਹੱਥਾਂ ਵਿੱਚ ਦੇਣ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੀ ਮਾਲ ਰੋਡ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਵਿਖ ਪੀ. ਐਸ. ਪੀ. ਸੀ. ਐਲ. ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋ ਸਾਂਝੇ ਤੌਰ ਤੇ ਅੱਜ ਮੁੱਖ ਦਫਤਰ ਦੇ ਸਾਹਮਣੇ ਚੰਡੀਗੜ ਬਿਜਲੀ ਨਿਗਮ ਨੂੰ ਕੇਂਦਰ ਸਰਕਾਰ ਵੱਲੋ ਪ੍ਰਾਈਵੇਟ ਹੱਥਾਂ ਵਿੱਚ ਸੌਪਣ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਅੱਜ ਦੇ ਰੋਸ ਪ੍ਰਦਰਸਨ ਵਿੱਚ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ, ਐਸ਼ੋਸੀਏਸ਼ਨ ਆਫ ਜੇ. ਈਜ਼, ਐਮ. ਐਸ. ਯੂ. ਅਤੇ ਇੰਜੀਨੀਅਰ ਐਸ਼ੋਸ਼ੀਏਸ਼ਨ ਵੱਲੋ ਸਮੂਲੀਅਤ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ, ਇੰਜ. ਹਰਮਨ, ਇੰਜੀਨੀਅਰ ਐਸ਼ੋਸੀਏਸ਼ਨ ਦੇ ਚੀਫ ਪੈਟਰਨ ਇੰਜ: ਪਦਮਜੀਤ ਸਿੰਘ ਅਤੇ ਜਨਰਲ ਸਕੱਤਰ ਇੰਜ: ਅਜੈਪਾਲ ਸਿੰਘ ਅਟਵਾਲ ਵੱਲੋ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋ ਅਜਿਹੇ ਅਦਾਰੇ ਨੂੰ ਨਿੱਜੀ ਹੱਥਾਂ ਵਿੱਚ ਦੇਣਾ ਸਰਾਸਰ ਗਲਤ ਹੈ ਜਿਹੜਾ ਅਦਾਰਾ ਪਿਛਲੇ ਕਈ ਸਾਲਾਂ ਤੋ ਮੁਨਾਫੇ ਵਿੱਚ ਚੱਲ ਰਿਹਾ ਹੈ । ਬਿਜਲੀ ਨਿਗਮ ਚੰਡੀਗੜ ਦੇ ਕਰਮਚਾਰੀ 6 ਦਸੰਬਰ ਤੋ ਲਗਾਤਾਰ ਸੈਕਟਰ 17 ਚੰਡੀਗੜ ਵਿਖੇ ਹੜਤਾਲ ਤੇ ਬੈਠੇ ਹਨ ਅਤੇ ਸਰਕਾਰ ਵੱਲੋ ਉਹਨਾਂ ਦੀ ਕੋਈ ਸੁਣਵਾਈ ਨਹੀ ਕੀਤੀ ਜਾ ਰਹੀ । ਜੱਥੇਬੰਦੀਆਂ ਵੱਲੋ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਤੁਰੰਤ ਇਸ ਨਾਦਰਸ਼ਾਹੀ ਫੈਸਲੇ ਨੂੰ ਨਾ ਬਦਲਿਆਂ ਗਿਆ ਤਾਂ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਚੰਡੀਗੜ ਬਿਜਲੀ ਨਿਗਮ ਦੇ ਕਾਮਿਆਂ ਦੇ ਸਮਰਥਨ ਵਿੱਚ ਸੜਕਾਂ ਤੇ ਉਤਰਣ ਲਈ ਮਜ਼ਬੂਰ ਹੋਣਗੇ । ਰੋਸ ਰੈਲੀ ਨੂੰ ਹੋਰਨਾਂ ਤੋ ਇਲਾਵਾ ਸ੍ਰੀ ਅਵਤਾਰ ਸਿੰਘ ਕੈਂਥ, ਇੰਜ:ਅਜੈਪਾਲ ਸਿੰਘ ਅਟਵਾਲ, ਇੰਜ: ਹਰਮਨ, ਗੁਰਵਿੰਦਰ ਸਿੰਘ ਗੁਰੂ, ਸ੍ਰੀ ਰਾਜਵੰਤ ਸਿੰਘ, ਸ੍ਰੀ ਰੋਹਿਤ ਕੁਮਾਰ, ਸ੍ਰੀ ਮਨੀਸ਼ ਕੁਮਾਰ, ਸ੍ਰੀ ਮਨਜੀਤ ਸਿੰਘ, ਸ੍ਰੀ ਰਜਿੰਦਰਪਾਲ ਅਤੇ ਸ੍ਰੀ ਸ਼ਵਿੰਦਰ ਸਿੰਘ ਵੱਲੋ ਵੀ ਸੰਬੋਧਿਤ ਕੀਤਾ ਗਿਆ ।
