Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 6:43 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਸੰਸਾਰ ਦਿਵਸ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਸੰਸਾਰ ਦਿਵਸ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਸੰਸਾਰ ਦਿਵਸ
ਪਟਿਆਲਾ, 9 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 10 ਦਸੰਬਰ ਨੂੰ ਸੰਸਾਰ ਦਿਵਸ (ਅੰਤਰਰਾਸ਼ਟਰੀ ਦਿਵਿਆਂਗ ਦਿਵਸ) ਮੌਕੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਵਿੱਚ ਭਾਗ ਲੈਣ ਵਾਲੇ ਦਿਵਿਆਂਗਜ ਪ੍ਰਾਰਥੀਆਂ ਨੂੰ ਕਰੀਅਰ, ਸਵੈ-ਰੁਜ਼ਗਾਰ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਜਾਗਰੂਕਤਾ ਵਾਲੇ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਐਸ. ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਆਰ. ਸੇਟੀ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਨੂੰ ਸਕਿੱਲ ਕੋਰਸਾਂ, ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਇਸ ਮੌਕੇ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ ਵੱਲੋਂ ਭਾਗ ਲੈਣ ਵਾਲੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਹ ਮਿਤੀ 10 ਦਸੰਬਰ ਨੂੰ ਸਵੇਰੇ 11 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਪਹੁੰਚਣ ਅਤੇ ਜੇ ਕੋਈ ਪ੍ਰਾਰਥੀ ਆਪਣਾ ਨਾਮ ਰੋਜ਼ਗਾਰ ਬਿਉਰੋ ਵਿਖੇ ਰਜਿਸਟਰ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਅਸਲ ਦਸਤਾਵੇਜ਼ ਜਿਵੇਂ ਕਿ ਯੋਗਤਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਅਪੰਗਤਾ ਵਾਲਾ ਸਰਟੀਫਿਕੇਟ ਦੀਆਂ ਦੋ ਫੋਟੋਕਾਪੀਆਂ ਨਾਲ ਲੈ ਕੇ ਆਉਣ । ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਅਧਿਕਾਰੀਆਂ ਵੱਲੋਂ ਰੋਜ਼ਗਾਰ ਬਿਉਰੋ ਵੱਲੋਂ ਦਿੱਤੀਆਂ ਜਾਣ ਵਾਲੀ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰ. 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top