Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 6:44 am

+91 90915 01313 , +91 90916 01313

punjabbanni@gmail.com
punjabbani@yahoo.com

ਕੋਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਕੋਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਕੋਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਅੰਮ੍ਰਿਤਸਰ : ਬਾਰਡਰ ਸਕਿਓਰਿਟੀ ਫੋਰਸ ( ਬੀ. ਐਸ. ਐਫ.) ਨੇ ਬੀਤੀ ਰਾਤ ਅੰਮ੍ਰਿਤਸਰ ਸੈਕਟਰ ਦੇ ਸਰਹੱਤੀ ਖੇਤਰ ਦੇ ਪਿੰਡ ਮੁਹਾਵਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘੁਸਪੈਠ ਦੇ ਇੱਕ ਯਤਨ ਨੂੰ ਉਸ ਵੇਲੇ ਅਸਫਲ ਬਣਾ ਦਿੱਤਾ ਜਦੋਂ ਇੱਕ ਪਾਕਿਸਤਾਨੀ ਵਿਅਕਤੀ ਨੇ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦਾ ਯਤਨ ਕੀਤਾ । ਉਕਤ ਵਿਅਕਤੀ ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਚਲਾਈ ਗਈ ਗੋਲੀ ਨਾਲ ਮਾਰਿਆ ਗਿਆ । ਬੀ. ਐਸ. ਐਫ. ਦੇ ਅਧਿਕਾਰੀਆਂ ਨੇ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਪਿੰਡ ਮੁਹਾਵਾ ਦੇ ਨੇੜੇ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿੱਚ ਦਾਖਲ ਹੁੰਦਿਆਂ ਦੇਖਿਆ ਤਾਂ ਡਿਊਟੀ ਦੇ ਤੈਨਾਤ ਚੌਕਸ ਬੀ. ਐਸ. ਐਫ. ਦੇ ਜਵਾਨਾਂ ਨੇ ਉਸਨੂੰ ਰੁਕਣ ਲਈ ਆਦੇਸ਼ ਦਿੱਤੇ ਪਰ ਉਹ ਰਾਤ ਦੇ ਹਨੇਰੇ ਦਾ ਲਾਭ ਲੈ ਕੇ ਲਗਾਤਾਰ ਭੱਜਦਾ ਹੋਇਆ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ । ਉਹਨਾਂ ਦੱਸਿਆ ਕਿ ਬੀ. ਐਸ. ਐਫ. ਨੇ ਉਸ ਨੂੰ ਰੋਕਣ ਲਈ ਗੋਲੀ ਚਲਾਈ ਅਤੇ ਉਹ ਗੋਲੀ ਲੱਗਣ ਨਾਲ ਮਾਰਿਆ ਗਿਆ ਮਗਰੋ ਜਦੋਂ ਮੌਕੇ ਤੇ ਜਗ੍ਹਾ ਦੀ ਤਲਾਸ਼ੀ ਲਈ ਤਾਂ ਇਸ ਪਾਕਿਸਤਾਨੀ ਵਿਅਕਤੀ ਦੇ ਕੋਲੋਂ ਇੱਕ ਬੈਗ, ਉਸ ਵਿੱਚੋਂ ਕੁਝ ਕੱਪੜੇ ਅਤੇ ਹੋਰ ਸਮਾਨ ਮਿਲਿਆ ਹੈ । ਬੀ. ਐਸ. ਐਫ. ਨੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਨੂੰ ਅਗਲੇਰੀ ਕਾਰਵਾਈ ਵਾਸਤੇ ਘਰਿੰਡਾ ਪੁਲੀਸ ਨੂੰ ਸੌਂਪ ਦਿੱਤਾ ਹੈ ।

Advertisement
Advertisement
Advertisement
Advertisement
Scroll to Top