Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 5:51 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਬਾਰਨ ਤੱਕ ਸ਼ਹੀਦੀ ਜੋੜ ਮੇਲ ਦੌਰਾਨ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅੰਦਰ ਰੱਖ ਕੇ ਸਹਿਯੋਗ ਦਿੱਤਾ ਜਾਵੇ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਬਾਰਨ ਤੱਕ ਸ਼ਹੀਦੀ ਜੋੜ ਮੇਲ ਦੌਰਾਨ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅੰਦਰ ਰੱਖ ਕੇ ਸਹਿਯੋਗ ਦਿੱਤਾ ਜਾਵੇ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਬਾਰਨ ਤੱਕ ਸ਼ਹੀਦੀ ਜੋੜ ਮੇਲ ਦੌਰਾਨ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅੰਦਰ ਰੱਖ ਕੇ ਸਹਿਯੋਗ ਦਿੱਤਾ ਜਾਵੇ
ਟਰੈਫਿਕ ਮਾਰਸ਼ਲ ਟੀਮ ਦਾ ਲਿਆ ਜਾਵੇਗਾ ਸਹਿਯੋਗ : ਐਸ. ਆਈ. ਭਗਵਾਨ ਸਿੰਘ ਲਾਡੀ
ਪਟਿਆਲਾ : ਹਰ ਸਾਲ ਦੀ ਤਰ੍ਹਾਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਕਰਕੇ ਟਰੈਫਿਕ ਇੰਚਾਰਜ ਭਗਵਾਨ ਸਿੰਘ ਲਾਡੀ ਵਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਟੀ ਪੁਆਇੰਟ ਤੋਂ ਲੈਕੇ ਪਿੰਡ ਬਾਰਨ ਤੱਕ ਸਰਹੰਦ ਰੋਡ ਦੇ ਦੋਨੋਂ ਪਾਸੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਸੰਬਰ ਮਹੀਨਾ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਣ ਹੁੰਦਾ ਹੈ । ਉਹਨਾਂ ਕਿਹਾ ਕਿ 15 ਦਸੰਬਰ ਤੋਂ 30 ਦਸੰਬਰ ਤੱਕ ਬਹੁਤ ਵੱਡੇ ਪੱਧਰ ਤੇ ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਮਾਲਵਾ ਖੇਤਰ ਦੇ 8-10 ਤੋਂ ਇਲਾਵਾ ਹਰਿਆਣਾ ਸੂਬੇ ਦੇ 4-5 ਜਿਲਿਆਂ ਤੋਂ ਸੰਗਤ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੇ ਪਵਿੱਤਰ ਅਸਥਾਨਾਂ ਲਈ ਟਰੈਕਰ ਟਰਾਲੀਆਂ ਗੱਡੀਆਂ ਅਤੇ ਵਹੀਕਲਾਂ ਉੱਪਰ ਪਟਿਆਲਾ ਸ਼ਹਿਰ ਵਿੱਚੋਂ ਹੋਕੇ ਜਾਂਦੀ ਹੈ, ਜਿਸ ਕਰਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਲੈ ਕੇ ਪਿੰਡ ਬਾਰਨ ਤੱਕ ਸੜਕ ਦੇ ਦੋਨੋਂ ਪਾਸੇ ਬਹੁਤ ਜਿਆਦਾ ਭੀੜ ਹੁੰਦੀ ਹੈ । ਭਗਵਾਨ ਸਿੰਘ ਲਾਡੀ ਨੇ ਕਿਹਾ ਕਿ 20 ਦਸੰਬਰ ਤੋਂ 30 ਦਸੰਬਰ ਤੱਕ 10 ਦਿਨ ਲਈ ਦੁਕਾਨਦਾਰ ਵੀਰ ਆਪਣੀਆਂ ਦੁਕਾਨਾਂ ਦੇ ਬਾਹਰ ਰੱਖਿਆ ਹੋਇਆ ਸਮਾਨ ਅੱਗੇ ਵਧਾਕੇ ਨਾ ਰੱਖਣ ਆਪਣੇ ਸਮਾਨ ਨੂੰ ਦੁਕਾਨਾਂ ਦੇ ਅੰਦਰ ਹੀ ਰੱਖਣ ਤਾਕਿ ਆਉਣ ਜਾਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ ।ਸੰਗਤਾਂ ਲਈ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਵੀ ਸੜਕ ਤੋਂ ਹੇਠਾਂ ਖਾਲੀ ਜਗ੍ਹਾ ਉੱਪਰ ਲੰਗਰ ਲਗਾਉਣ ਦੀ ਖੇਚਲ ਕਰਨ । ਉਹਨਾਂ ਕਿਹਾ ਕਿ ਸਮਾਗਮ ਦੌਰਾਨ 10 ਦਿਨ ਟਰੈਫਿਕ ਮਾਰਸ਼ਲ ਟੀਮ ਦਾ ਸਹਿਯੋਗ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top