Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ
-ਚੋਣ ਅਮਲਾ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏ : ਡਾ. ਪ੍ਰੀਤੀ ਯਾਦਵ
ਘਨੌਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਨਗਰ ਪੰਚਾਇਤ ਘਨੌਰ ਵਿਖੇ ਵੋਟਾਂ ਤੋਂ ਬਾਅਦ ਈ. ਵੀ. ਐਮਜ਼ ਨੂੰ ਰੱਖਣ ਲਈ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਘਨੌਰ ਦੇ ਰਿਟਰਨਿੰਗ ਅਧਿਕਾਰੀ ਐਸ. ਡੀ. ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਪਟਿਆਲਾ ‌ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆ ਈ. ਵੀ. ਐਮਜ਼ ਨੂੰ ਰੱਖਣ ਲਈ ਜ਼ਿਲ੍ਹੇ ਵਿੱਚ 13 ਸਟਰਾਂਗ ਰੂਮ ਬਣਾਏ ਗਏ ਹਨ । ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਵਿੱਚ ਸੁਰੱਖਿਆ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀ. ਸੀ. ਟੀ. ਵੀ. ਕੈਮਰੇ ਸਮੇਤ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ 21 ਦਸੰਬਰ ਨੂੰ ਨਗਰ ਨਿਗਮ, ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਹੋ ਰਹੀ ਹੈ । ਇਸ ਮੌਕੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਕਾਲਜ਼ ਪ੍ਰਿੰਸੀਪਲ ਲਖਵੀਰ ਸਿੰਘ ਗਿੱਲ, ਜੇਈ ਮਹਿਲ ਸਿੰਘ ਤੇ ਨਾਲ ਹੋਰ ।

Advertisement
Advertisement
Advertisement
Advertisement
Scroll to Top