Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 6:36 pm

+91 90915 01313 , +91 90916 01313

punjabbanni@gmail.com
punjabbani@yahoo.com

ਮਗਸੀਪਾ ਵੱਲੋਂ 'ਸੇਵਾਉੱਤਮ ' ਵਿਸ਼ੇ ਉੱਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮਗਸੀਪਾ ਵੱਲੋਂ 'ਸੇਵਾਉੱਤਮ ' ਵਿਸ਼ੇ ਉੱਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮਗਸੀਪਾ ਵੱਲੋਂ ‘ਸੇਵਾਉੱਤਮ ‘ ਵਿਸ਼ੇ ਉੱਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਸੰਗਰੂਰ, 13 ਦਸੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਸਹਿਯੋਗ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ‘ਸੇਵਾਉੱਤਮ’ ਵਿਸ਼ੇ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਲੋਕਾਂ ਤੱਕ ਮਿਆਰੀ ਜਨਤਕ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ । ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿੱਚ ਮਗਸੀਪਾ ਦੇ ਪ੍ਰੋਜੈਕਟ ਕੋਆਰਡੀਨੇਟਰ ਅਮਰਜੀਤ ਸਿੰਘ ਸੋਢੀ ਨੇ ਸਿਖਲਾਈ ਦੇ ਉਦੇਸ਼ਾਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਖੇਤਰੀ ਪ੍ਰੋਜੈਕਟ ਡਾਇਰੈਕਟਰ ਇੰਦਰਬੀਰ ਕੌਰ ਮਾਨ ਦੀ ਅਗਵਾਈ ਹੇਠ ਉਲੀਕਿਆ ਗਿਆ ਹੈ । ਇਸ ਦੌਰਾਨ ਵਿਸ਼ਾ ਮਾਹਿਰ ਡੀ. ਸੀ. ਗੁਪਤਾ (ਆਈ. ਡੀ. ਏ. ਐਸ. ਰਿਟਾਇਰਡ) ਯਸ਼ਪਾਲ ਮਾਨਵੀ ਸਹਾਇਕ ਡਾਇਰੈਕਟਰ (ਰਿਟਾਇਰਡ) ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਤੀਸ਼ ਕੁਮਾਰ ਬਾਂਸਲ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਡੀ. ਸੀ. ਦਫਤਰ ਸੰਗਰੂਰ ਵੱਲੋਂ ਸਿਟੀਜਨ ਚਾਰਟਰ ਅਤੇ ਸ਼ਿਕਾਇਤ ਨਿਵਾਰਨ ਮੈਕੇਨਿਜ਼ਮ, ਟਰਾਂਸਪੇਰੈਂਸੀ ਅਤੇ ਅਕਾਊਂਟੇਬਿਲਿਟੀ ਐਕਟ 2018, ਹਾਂ ਪੱਖੀ ਰੱਵਈਆ, ਚੰਗਾ ਵਿਵਹਾਰ, ਪੀ. ਜੀ. ਆਰ. ਐਸ, ਈ-ਸੇਵਾ ਪੋਰਟਲ, ਆਰ. ਟੀ. ਆਈ ਐਕਟ-2005 ਆਦਿ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਭਾਗੀਦਾਰਾਂ ਵੱਲੋਂ ਵਿਸ਼ਾ ਮਾਹਿਰਾਂ ਨਾਲ ਸਵਾਲ ਜਵਾਬ ਵੀ ਕੀਤੇ ਗਏ ।

Advertisement
Advertisement
Advertisement
Advertisement
Scroll to Top