ਅਮਰਕੋਟ ਚੌਂਕ ਬੰਦ ਕਰਕੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ

ਅਮਰਕੋਟ ਚੌਂਕ ਬੰਦ ਕਰਕੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ
ਤਰਨਤਾਰਨ : ਜਿਲ੍ਹਾ ਤਰਨ ਤਾਰਨ ਨੇ ਵਿਧਾਨ ਸਭਾ ਹਲਕਾ ਖੇਮਕਰਾਨਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਚੌਂਕ ਬੰਦ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜੋਨ ਪ੍ਰਧਾਨ ਦੀਦਾਰ ਸਿੰਘ ਲਾਖਣਾ ਅਤੇ ਆਤਮਾ ਸਿੰਘ ਪਲੋਮਪਤੀ, ਮਨਜੀਤ ਸਿੰਘ ਮਦਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵੱਡੇ ਪੱਧਰ ’ਤੇ ਧਰਹੋ ਕਰਨ ਵਿਚ ਲੱਗੀ ਹੋਈ ਹੈ, ਕਿਉਂਕਿ ਇੱਕ ਪਾਸੇ ਕਿਸਾਨ 10 ਮਹੀਨੇ ਤੋਂ ਬਾਰਡਰਾਂ ਉੱਪਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੈਠੇ ਹੋਏ ਹਨ, ਉਤੋਂ ਕੇਂਦਰ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਉੱਪਰ ਤਸ਼ੱਦਦ ਕਰ ਰਹੀ ਹੈ। ਇਸੇ ਗੱਲ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਜਿਨਾਂ ਨੂੰ ਪੰਜਾਬ ਸਰਕਾਰ ਜਬਰਨ ਚੁੱਕਣਾ ਚਾਹੁੰਦੀ ਹੈ ਉਹਨਾਂ ਕਿਹਾ ਕਿ ਇਸੇ ਰੋਸ ’ਚ ਅੱਜ ਉਹਨਾਂ ਵੱਲੋਂ ਇਹ ਪੁਤਲਾ ਸਾੜ ਕੇ ਆਪਣਾ ਰੋਸ ਜਾਹਿਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਜਦ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਇਸੇ ਤਰ੍ਹਾਂ ਹੀ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
