Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ 'ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਦੁਆਰਾ: News ਪ੍ਰਕਾਸ਼ਿਤ :Thursday, 29 June, 2023, 06:39 PM

ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ

ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 29 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।



Scroll to Top