Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜੀ. ਐਸ. ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਪੰਜਾਬ ਜੀ. ਐਸ. ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਪੰਜਾਬ ਜੀ. ਐਸ. ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
ਵਿੱਤ ਮੰਤਰੀ ਚੀਮਾ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚੇਤਾਵਨੀ
ਚੰਡੀਗੜ੍ਹ, 13 ਦਸੰਬਰ : ਪੰਜਾਬ ਜੀ. ਐਸ. ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੁੱਢੇਵਾਲ ਰੋਡ, ਲੁਧਿਆਣਾ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਫਰਜ਼ੀ ਫਰਮਾਂ ਦਾ ਨੈਟਵਰਕ ਚਲਾਉਣ ਦੇ ਨਾਲ ਨਾਲ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈ. ਟੀ. ਸੀ.) ਬਣਾ ਰਹੀ ਸੀ ਅਤੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਨੇ 60 ਜਾਅਲੀ ਫਰਮਾਂ ਤੋਂ ਖਰੀਦਦਾਰੀ ਕੀਤੀ ਸੀ, ਜਿਹਨਾਂ ਨੂੰ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਡੀਲਰਾਂ ਤੋਂ ਖਰੀਦਦਾਰੀ ਕੀਤੀ ਗਈ ਸੀ । ਮੰਤਰੀ ਨੇ ਕਿਹਾ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਲਗਭਗ 1270 ਕਰੋੜ ਰੁਪਏ ਹੈ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ. ਐਸ. ਟੀ. ਵਿਭਾਗ ਨੇ ਪੰਜਾਬ ਜੀ. ਐਸ. ਟੀ. ਐਕਟ, 2017 ਦੀ ਧਾਰਾ 67 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਵਪਾਰਕ ਸਥਾਨਾਂ ਦੀ ਜਾਂਚ ਤੇ ਤਲਾਸ਼ੀ ਕੀਤੀ । ਸ. ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ, ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਾਈਵਾਲਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ । ਕਾਰੋਬਾਰੀ ਭਾਈਚਾਰੇ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਕਾਇਆ ਟੈਕਸ ਅਦਾ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ । ਉਨ੍ਹਾਂ ਟੈਕਸ ਚੋਰੀ ਨੂੰ ਰੋਕਣ ਅਤੇ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ।

Advertisement
Advertisement
Advertisement
Advertisement
Scroll to Top