Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਸਭਾ ਮੈਂਬਰ ਪੰਜਾਬ ਸਾਹਨੀ ਨੇ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ

ਰਾਜ ਸਭਾ ਮੈਂਬਰ ਪੰਜਾਬ ਸਾਹਨੀ ਨੇ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ

ਰਾਜ ਸਭਾ ਮੈਂਬਰ ਪੰਜਾਬ ਸਾਹਨੀ ਨੇ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ
ਨਵੀਂ ਦਿੱਲੀ : ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ, ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ। ਡਾ. ਸਾਹਨੀ ਨੇ ਜੀਟੀ ਰੋਡ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਨਾਲ ਜੋੜਨ ਲਈ ਮਾਸ ਰੈਪਿਡ ਟਰਾਂਜ਼ਿਟ ਸਿਸਟਮ (ਐੱਮਆਰਟੀਐੱਸ) ਦੀ ਫੌਰੀ ਲੋੜ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਆਉਂਦੇ ਹਨ ਅਤੇ ਇੱਥੇ ਟਰੈਫਿਕ ਦੀ ਕਾਫੀ ਸਮੱਸਿਆ ਰਹਿੰਦੀ ਹੈ। ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਤਿੰਨ ਮਹੱਤਵਪੂਰਨ ਬਾਈਪਾਸ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੀ ਵੀ ਵਕਾਲਤ ਕੀਤੀ; ਸਰਹਿੰਦ ਸ਼ਹਿਣਾ ਬਾਈਪਾਸ (ਮੁਹਾਲੀ-ਬਰਨਾਲਾ), ਜ਼ੀਰਕਪੁਰ ਬਾਈਪਾਸ (ਐਨਐੱਚ7-ਐੱਨਐੱਚ5) ਅਤੇ ਫਰੀਦਕੋਟ ਲਈ ਗਰੀਨ ਫੀਲਡ ਬਾਈਪਾਸ। ਇਹ ਪ੍ਰਾਜੈਕਟ ਮੁੱਖ ਮਾਰਗਾਂ ’ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਪੰਜਾਬ ਆਉਣ ਵਾਲੇ ਸੈਲਾਨੀਆਂ ਲਈ ਯਾਤਰਾ ਦੀ ਸਹੂਲਤ ਨੂੰ ਵਧੀਆ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਡਾ. ਸਾਹਨੀ ਨੇ ਇਹ ਵੀ ਮੰਗ ਕੀਤੀ ਕਿ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਲਈ ਜੈਵਿਕ ਰਹਿੰਦ-ਖੂੰਹਦ ਦੀ ਵਰਤੋਂ ਕਰਦੇ ਹੋਏ ਬਾਇਓ-ਗੈਸ ਅਤੇ ਵਿਕਲਪਕ ਈਂਧਣ ਪਹਿਲਕਦਮੀਆਂ ਲਈ ਢੁੱਕਵਾਂ ਬਜਟ ਅਲਾਟ ਕੀਤਾ ਜਾਵੇ। ਇਸ ਦੌਰਾਨ ਸ੍ਰੀ ਗਡਕਰੀ ਨੇ ਇਨ੍ਹਾਂ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਅਤੇ ਵਾਤਾਵਰਨ ਪਹਿਲਕਦਮੀਆਂ ਲਈ ਆਪਣੇ ਸਮਰਥਨ ਅਤੇ ਵਚਨਬੱਧਤਾ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top