Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੁੰਬਈ, 13 ਦਸੰਬਰ : ਭਾਰਤ ਦੇ ਵਿੱਤੀ ਮਹਾਨਗਰ ਮੁੰਬਈ ਵਿੱਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੂੰ ਸ਼ੁੱਕਰਵਾਰ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ । ਪੁਲਸ ਨੇ ਬੰਬ ਦੀ ਧਮਕੀ ਦੇਣ ਦੇ ਮਾਮਲੇ ’ਚ ਅਣਪਛਾਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ ’ਤੇ ਇੱਕ ਧਮਕੀ ਭਰੀ ਈਮੇਲ ਮਿਲੀ ਸੀ । ਈਮੇਲ ਰੂਸੀ ਭਾਸ਼ਾ ਵਿੱਚ ਸੀ, ਬੈਂਕ ਨੂੰ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਸੀ । ਮੁੰਬਈ ਪੁਲਸ ਦੇ ਜ਼ੋਨ 1 ਦੇ ਡੀ. ਸੀ. ਪੀ. ਨੇ ਕਿਹਾ ਕਿ ਮਾਤਾ ਰਾਮਾਬਾਈ ਮਾਰਗ (ਐਮ. ਆਰ. ਏ. ਮਾਰਗ) ਪੁਲਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ । ਇਸ ਤੋਂ ਪਹਿਲਾਂ ਅੱਜ ਤੜਕਸਾਰ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋ ਚੁੱਕੀ ਹੈ । ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸ਼ਾਸਤ ਕੇਂਦਰ ਸਰਕਾਰ ਸੁਰੱਖਿਆ ਪ੍ਰਦਾਨ ਕਰਨ ਦੇ ਆਪਣੇ ਕੰਮ ‘ਚ ਅਸਫਲ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਿੰਦਾ ਕਰਦਿਆਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਕਦੇ ਨਹੀਂ ਦੇਖੀ ਹੈ ।

Advertisement
Advertisement
Advertisement
Advertisement
Scroll to Top