ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ’ਤੇ ਹਮਲੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਦੁਆਰਾ: Punjab Bani ਪ੍ਰਕਾਸ਼ਿਤ :Friday, 13 December, 2024, 11:35 AM

ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ’ਤੇ ਹਮਲੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 13 ਦਸੰਬਰ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 2001 ’ਚ ਸੰਸਦ ’ਤੇ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਦੇਸ਼ ਸਦਾ ਲਈ ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਲਈ ਧੰਨਵਾਦੀ ਰਹੇਗਾ । ਮੋਦੀ ਨੇ ਸੰਸਦ ਕੰਪਲੈਕਸ ’ਚ ਆਯੋਜਿਤ ਇਕ ਸਮਾਰੋਹ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ । ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਅੱਠ ਸੁਰੱਖਿਆ ਕਰਮੀਆਂ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਸੀ ਅਤੇ ਇਸ ਦੌਰਾਨ ਇੱਕ ਮਾਲੀ ਵੀ ਮਾਰਿਆ ਗਿਆ ਸੀ । ਸੁਰੱਖਿਆ ਬਲਾਂ ਨੇ ਹਮਲੇ ’ਚ ਸ਼ਾਮਲ ਸਾਰੇ ਪੰਜ ਅਤਿਵਾਦੀਆਂ ਨੂੰ ਮਾਰ ਦਿੱਤਾ ।