Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੇਮੀ ਨੇ ਕੀਤਾ ਪੇ੍ਰਮਿਕਾ ਦੇ ਮਾਮੇ ਦਾ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ

ਪ੍ਰੇਮੀ ਨੇ ਕੀਤਾ ਪੇ੍ਰਮਿਕਾ ਦੇ ਮਾਮੇ ਦਾ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ

ਪ੍ਰੇਮੀ ਨੇ ਕੀਤਾ ਪੇ੍ਰਮਿਕਾ ਦੇ ਮਾਮੇ ਦਾ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ
ਜਗਰਾਉਂ : ਪੰਜਾਬ ਦੇ ਮਹਾਨਗਰ ਲੁਧਿਆਣਾ ਅਧੀਨ ਆਉਂਦੇ ਜਗਰਾਉਂ ਸ਼ਹਿਰ ਦੇ ਸੁਭਾਸ਼ ਗੇਟ ਨੇੜੇ ਰਹਿਣ ਵਾਲੇ ਸੰਜੀਵ ਸ਼ਰਮਾ (52) ਨਾਂ ਦੇ ਵਿਅਕਤੀ ਦਾ ਲੋਹੇ ਦੀ ਰਾਡ ਨਾਲ ਵਾਰ ਕਰ ਕੇ ਕਤਲ ਕਰ ਦਿਤਾ ਗਿਆ। ਮੁਲਜ਼ਮ ਦੀ ਪਛਾਣ ਰਿਸ਼ਵ ਜੈਨ ਵਜੋਂ ਹੋਈ ਹੈ ਜੋ ਕਿ ਸ਼ਹਿਰ ਦੇ ਮਸ਼ਹੂਰ ਜੈਨ ਪਰਿਵਾਰ ਦਾ ਇਕਲੌਤਾ ਪੁੱਤਰ ਹੈ । ਥਾਣਾ ਸਿਟੀ ਵਿੱਚ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਨੂੰ ਦੇਰ ਸ਼ਾਮ ਮੇਨ ਬਾਜ਼ਾਰ ਦੀ ਇਕ ਮਸ਼ਹੂਰ ਕੱਪੜਿਆਂ ਦੀ ਦੁਕਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ । ਰਿਸ਼ਵ ਜੈਨ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਿਨ੍ਹਾਂ ਦੇ ਨਾਵਾਂ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਸਕੀ । ਰਿਸ਼ਵ ਜੈਨ ਦੇ ਸੰਜੀਵ ਸ਼ਰਮਾ ਦੀ 24 ਸਾਲਾ ਭਾਣਜੀ ਨਾਲ ਪ੍ਰੇਮ ਸਬੰਧ ਸਨ। ਇਸ ਤੋਂ ਪ੍ਰੇਸ਼ਾਨ ਹੋ ਕੇ ਰਿਸ਼ਵ ਜੈਨ ਨੂੰ ਕਾਫ਼ੀ ਸਮਾਂ ਪਹਿਲਾਂ ਪਰਿਵਾਰ ਨੇ ਬੇਦਖ਼ਲ ਕਰ ਦਿੱਤਾ ਸੀ।ਦੋ ਦਿਨ ਪਹਿਲਾਂ ਰਿਸ਼ਵ ਆਪਣੀ ਪ੍ਰੇਮਿਕਾ ਦੇ ਘਰ ਗਿਆ ਅਤੇ ਪ੍ਰੇਮਿਕਾ ਨੂੰ ਲੈ ਕੇ ਦਿੱਤੀ ਐਕਟਿਵਾ, ਮੋਬਾਈਲ ਅਤੇ ਹੋਰ ਚੀਜ਼ਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਰਿਸ਼ਵ ਦੀ ਘਰ `ਚ ਮੌਜੂਦ ਆਪਣੀ ਪ੍ਰੇਮਿਕਾ ਦੇ ਮਾਮੇ ਸੰਜੀਵ ਸ਼ਰਮਾ ਨਾਲ ਵੀ ਬਹਿਸ ਹੋ ਗਈ ਅਤੇ ਉਥੇ ਉਸ ਨੇ ਸੰਜੀਵ ਨੂੰ ਰਾਤ ਤੱਕ ਦੇਖ ਲੈਣ ਦੀ ਧਮਕੀ ਦਿੱਤੀ ।ਜਿਵੇਂ ਹੀ ਸੰਜੀਵ ਸਿਨੇਮਾ ਦੇਰ ਰਾਤ ਕੰਮ ਤੋਂ ਘਰ ਜਾਣ ਲੱਗਾ ਤਾਂ ਕੁਝ ਦੂਰੀ `ਤੇ ਰਿਸ਼ਵ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੰਜੀਵ `ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਉਥੇ ਹੀ ਲਹੂ-ਲੁਹਾਨ ਛੱਡ ਦਿੱਤਾ। ਹਮਲੇ ਵਿਚ ਸੰਜੀਵ ਦੀ ਮੌਕੇ `ਤੇ ਹੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top