Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਬਟਾਲਾ ਦੇ ਥਾਣਾ ਘਣੀਆ ਕੇ ਬਾਂਗਰ ਵਿਖੇ ਸੁੱਟਿਆ ਗ੍ਰਨੇਡ

ਬਟਾਲਾ ਦੇ ਥਾਣਾ ਘਣੀਆ ਕੇ ਬਾਂਗਰ ਵਿਖੇ ਸੁੱਟਿਆ ਗ੍ਰਨੇਡ

ਬਟਾਲਾ ਦੇ ਥਾਣਾ ਘਣੀਆ ਕੇ ਬਾਂਗਰ ਵਿਖੇ ਸੁੱਟਿਆ ਗ੍ਰਨੇਡ
ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਥਾਣਾ ਘਣੀਆ ਕੇ ਬਾਂਗਰ ਵਿਖੇ ਵੀਰਵਾਰ ਰਾਤ ਨੂੰ ਗ੍ਰਨੇਡ ਸੁੱਟਿਆ ਗਿਆ । ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ । ਪੁਲਸ ਨਾਕਾਬੰਦੀ ਨੂੰ ਆਈਡੀ ਜਾਂ ਗ੍ਰਨੇਡ ਨਾਲ ਹਮਲਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ ਹਾਲਾਂਕਿ ਐਸ. ਐਸ. ਪੀ. ਬਟਾਲਾ ਇਸ ਬਾਰੇ ਜਾਣਕਾਰੀ ਨਹੀਂ ਦੇ ਰਹੇ ਹਨ । ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10.30 ਵਜੇ ਘਣੀਆ ਕੇ ਬਾਂਗਰ ਥਾਣੇ `ਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗ੍ਰਨੇਡ ਸੁੱਟਿਆ ਗਿਆ, ਪਰ ਗ੍ਰਨੇਡ ਫਟਿਆ ਨਹੀਂ । ਪੁਲਸ ਨੂੰ ਸਵੇਰੇ ਗ੍ਰਨੇਡ ਹਮਲੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਐਸ. ਐਸ. ਪੀ. ਬਟਾਲਾ ਸੋਹੇਲ ਕਾਸਿਮ ਮੀਰ ਤੇ ਹੋਰ ਅਧਿਕਾਰੀ ਤੇ ਜਾਂਚ ਏਜੰਸੀਆਂ ਮੌਕੇ `ਤੇ ਪਹੁੰਚੀਆਂ। ਘਟਨਾ ਵਾਲੀ ਥਾਂ `ਤੇ ਆਈ. ਜੀ. ਤੇ ਡੀ. ਆਈ. ਜੀ. ਸਮੇਤ ਕਈ ਸੀਨੀਅਰ ਅਧਿਕਾਰੀਆਂ ਦੇ ਪੁੱਜਣ ਦੀ ਵੀ ਸੂਚਨਾ ਮਿਲ ਰਹੀ ਹੈ । ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਹਮਲਾ ਗੈਂਗਸਟਰਾਂ ਹੈਪੀ ਪਸ਼ੀਆ ਤੇ ਗੋਪੀ ਨਵਾਂਸ਼ਹਿਰ ਵੱਲੋਂ ਕੀਤਾ ਗਿਆ ਹੈ। ਸ਼ਾਮ 6 ਵਜੇ ਤੋਂ ਬਾਅਦ ਪੁਲਸ ਨਾਕਿਆਂ `ਤੇ ਆਈਈਡੀ ਜਾਂ ਗ੍ਰਨੇਡ ਨਾਲ ਹਮਲੇ ਦੀ ਚਿਤਾਵਨੀ ਦਿੱਤੀ ਹੈ। ਗ੍ਰਨੇਡ ਹਮਲੇ ਪਿੱਛੇ ਬਾਬਾ4 ਖਾਲਸਾ ਇੰਟਰਨੈਸ਼ਨਲ ਦਾ ਹੱਥ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ `ਤੇ ਪੁਲਿਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ।

Advertisement
Advertisement
Advertisement
Advertisement
Scroll to Top