Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ

ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ

ਰਾਜਪੁਰਾ ਵਿਖੇ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ : ਨੀਨਾ ਮਿੱਤਲ
-ਰਾਜਪੁਰਾ ‘ਚ ਸੀ.ਐਮ. ਦੀ ਯੋਗਸ਼ਾਲਾ ਦੀ ਹੋਵੇਗੀ ਸ਼ੁਰੂਆਤ: ਡਿਪਟੀ ਕਮਿਸ਼ਨਰ
ਰਾਜਪੁਰਾ, 29 ਜੂਨ:
ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਰਾਜਪੁਰਾ ਸ਼ਹਿਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਐਮ.ਐਲ.ਏ. ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਨੂੰ ਇਕ ਮਾਡਲ ਸ਼ਹਿਰ ਦੇ ਤੌਰ ‘ਤੇ ਵਿਕਸਤ ਕਰਨ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈਕੇ ਸ਼ਹਿਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ਨਵੀਂ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਰਾਜਪੁਰਾ ਜੋ ਕਿ ਸੂਬੇ ਦੇ ਮਹੱਤਵਪੂਰਣ ਸ਼ਹਿਰਾਂ ਵਿਚੋਂ ਇੱਕ ਹੈ ਦੇ ਵਿਕਾਸ ਵੱਲ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਵਾਸੀਆਂ ਨੂੰ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਦੇਖਣ ਨੂੰ ਮਿਲਣਗੇ।
ਰਾਜਪੁਰਾ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਦੇ ਦੌਰੇ ਦਾ ਮੁੱਖ ਮਕਸਦ ਲੰਬਿਤ ਚੱਲੇ ਆ ਰਹੇ ਪ੍ਰੋਜੈਕਟ ਦੀ ਗਤੀ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਉਣ ਅਤੇ ਪ੍ਰਤਾਪ ਕਲੋਨੀ ਨੇੜੇ ਪਈ ਜ਼ਮੀਨ ਨੂੰ ਖੇਡ ਸਟੇਡੀਅਮ ਵਜੋਂ ਵਿਕਸਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੌਕੇ ‘ਤੇ ਜਾ ਕੇ ਜ਼ਰੂਰੀ ਪਹਿਲੂਆਂ ‘ਤੇ ਚਰਚਾ ਕਰਨਾ ਸੀ।
ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ ਪੁਰਾਣੀਆਂ ਕਚਹਿਰੀਆਂ ਕੋਲ ਆਮ ਆਦਮੀ ਕਲੀਨਿਕ ਖੋਲਣ ਸਮੇਤ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਤੇ ਨਿਰੋਈ ਸਿਹਤ ਲਈ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਦੀ ਰਾਜਪੁਰਾ ਵਿਖੇ ਵੀ ਸ਼ੁਰੂਆਤ ਕਰਨ ਲਈ ਯੋਗਾ ਹਾਲ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਥੇ ਨਾਲ ਹੀ ਨੈਚੁਰੋਪੈਥੀ ਅਤੇ ਆਯੂਸ਼ ਕੇਂਦਰ ਖੋਲਣ ਸਮੇਤ ਗਰੀਨ ਬੈਲਟ ਵੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਐਮ.ਐਲ.ਏ. ਰਾਜਪੁਰਾ ਨੇ ਜੋ ਰਾਜਪੁਰਾ ਦੇ ਵਿਕਾਸ ਲਈ ਯੋਜਨਾ ਬਣਾਈ ਹੈ ਉਸ ਨੂੰ ਅਮਲੀ ਜਾਮਾਂ ਪਹਿਨਾਇਆ ਜਾਵੇਗਾ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਤਹਿਸੀਲਦਾਰ ਰਣਜੀਤ ਸਿੰਘ, ਲਵਿਸ਼ ਮਿੱਤਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top