Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ
ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜਿ਼ਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ `ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ. ਐਸ. ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top