ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ

ਦੁਆਰਾ: News ਪ੍ਰਕਾਸ਼ਿਤ :Tuesday, 04 July, 2023, 07:12 PM

ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ
ਏਸ਼ੀਅਨ ਚੈਂਪੀਅਨਸ਼ਿਪ ’ਚ ਜਾਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ
ਪਟਿਆਲਾ 4 ਜੁਲਾਈ ()
ਭਾਰਤੀ ਖੇਡ ਜਗਤ ਵਿਚ ਨਾਮ ਰੌਸ਼ਨ ਕਰਨ ਵਾਲੀ ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਗੋਲਾ ਸੁੱਟਣ ਖੇਡ ਵਿਚ ਮਨਪ੍ਰੀਤ ਕੌਰ ਨੇ ਵੱਡੇ ਰਿਕਾਰਡ ਦਰਜ ਕਰਕੇ ਜਿਥੇ ਭਾਰਤ ਦਾ ਨਾਮ ਦੇਸ਼ ਦੁਨੀਆ ਵਿਚ ਸਥਾਪਿਤ ਕੀਤਾ, ਉਥੇ ਹੀ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਵੀ ਮਨਪ੍ਰੀਤ ਕੌਰ ਰੋਸ਼ਨ ਕਰਦੀ ਜਾ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਚੀਨ ਵਿਚ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਤੋਂ ਪਹਿਲਾਂ ਮਨਪ੍ਰੀਤ ਕੌਰ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਅਤੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਆਦਿ ਸਟਾਫ ਮੈਂਬਰ ਸ਼ਾਮਲ ਸਨ।



Scroll to Top