Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਨੀ ਪਬਲਿਕ ਸਕੂਲ ਵਲੋਂ ਨਵਾਂ ਸਾਲ ਮਨਾਇਆ ਗਿਆ

ਸੋਨੀ ਪਬਲਿਕ ਸਕੂਲ ਵਲੋਂ ਨਵਾਂ ਸਾਲ ਮਨਾਇਆ ਗਿਆ

ਸੋਨੀ ਪਬਲਿਕ ਸਕੂਲ ਵਲੋਂ ਨਵਾਂ ਸਾਲ ਮਨਾਇਆ ਗਿਆ
ਪਟਿਆਲਾ : ਸੋਨੀ ਪਬਲਿਕ ਸਕੂਲ ਪਟਿਆਲਾ ਵਲੋਂ ਨਵੇਂ ਸਾਲ ਮੌਕੇ ਸਾਲਾਨਾ ਸਮਾਗਮ ਕਰਕੇ, ਵਿਦਿਆਰਥੀਆਂ ਮਾਪਿਆਂ ਅਧਿਆਪਕਾਂ ਅਤੇ ਸੱਭ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ । ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਨੇ ਧਾਰਮਿਕ, ਰਾਸ਼ਟਰ ਅਤੇ ਵਾਤਾਵਰਣ ਪ੍ਰੇਮ ਸੱਭਿਆਚਾਰ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਨ ਲਈ ਗੀਤ ਸੰਗੀਤ ਕੀਤੇ । ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀਮਤੀ ਅਮਰਜੀਤ ਕੌਰ, ਸਕੂਲ ਡਾਇਰੈਕਟਰ ਵਰਿੰਦਰ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸਾਂਝੇ ਤੌਰ ਤੇ ਵਿਚਾਰ ਪ੍ਰਗਟ ਕੀਤੇ ਕਿ ਆਉਣ ਵਾਲੇ ਸਮੇਂ ਵਿੱਚ ਸਾਨੂੰ ਆਪਣੇ ਦੇਸ਼ ਸਮਾਜ ਘਰ ਪਰਿਵਾਰਾਂ ਵਾਤਾਵਰਨ ਨੂੰ ਸੁੰਦਰ ਸਵੱਛ ਖੁਸ਼ਹਾਲ ਸਿਹਤਮੰਦ ਉਨਤ ਬਣਾਉਣ ਲਈ ਰਲ ਮਿਲਕੇ ਯਤਨ ਕਰਨੇ ਚਾਹੀਦੇ ਹਨ । ਬੱਚਿਆਂ ਅਤੇ ਨੌਜਵਾਨਾਂ ਨੂੰ ਆ ਰਹੀਆਂ ਚਨੋਤੀਆ, ਸਮਸਿਆਵਾਂ ਸਬੰਧੀ ਜਾਗਰੂਕ ਕਰਨਾ ਜ਼ਰੂਰੀ ਹੈ, ਇਸ ਲਈ ਵਿਦਿਆਰਥੀਆਂ ਨੂੰ ਸਿਖਿਆ ਦੇ ਨਾਲ ਨਾਲ ਸੰਸਕਾਰ ਮਰਿਆਦਾਵਾਂ ਫਰਜ਼ਾਂ ਜ਼ੁਮੇਵਾਰੀਆਂ ਸਹਿਣਸ਼ੀਲਤਾ ਨਿਮਰਤਾ ਸਬਰ ਸ਼ਾਂਤੀ ਆਗਿਆ ਪਾਲਣ ਸਖ਼ਤ ਮਿਹਨਤ ਇਮਾਨਦਾਰੀ ਭਾਈਚਾਰੇ ਲਈ ਤਿਆਰ ਕੀਤਾ ਜਾਵੇ । ਇਸ ਮੌਕੇ ਚੈਅਰਮੈਨ ਅਤੇ ਡਾਇਰੈਕਟਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਯੋਗਦਾਨ ਪਾਣ ਵਾਲੇ ਕੁੱਝ ਪਤਵੰਤੇ ਸੱਜਣਾਂ, ਸਿਖਿਆ ਸ਼ਾਸਤਰੀਆਂ ਨੇਕ ਦਿਲ ਇਨਸਾਨਾਂ ਨੂੰ ਸਨਮਾਨਿਤ ਕੀਤਾ । ਆਉਣ ਵਾਲੇ ਸਮੇਂ ਵਿੱਚ ਚੰਗੀ ਸਿਹਤ ਤੰਦਰੁਸਤੀ ਅਰੋਗਤਾ ਸੁਰੱਖਿਆ ਸਨਮਾਨ ਖੁਸ਼ਹਾਲੀ ਉਨਤੀ ਲਈ ਅਰਦਾਸ ਕੀਤੀ ਗਈ । ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਬਾਣੀ ਸਰਦਾਰ ਭਗਤ ਸਿੰਘ ਜੀ ਦੀ ਯਾਦ ਵਿੱਚ ਪੰਜ ਸਿਲਾਈ ਸੈਂਟਰ ਚਲ‌ ਰਹੇ ਹਨ ਅਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top