Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

ਕੇ਼ਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਦਿੱਲੀ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖ ਦਿੱਲੀ ਦੇ ਕਿਸਾਨਾਂ ਪ੍ਰਤੀ ਉਦਾਸੀਨ ਹੋਣ ਤੇ ਪ੍ਰਗਟਾਈ ਚਿੰਤਾ

ਕੇ਼ਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਦਿੱਲੀ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖ ਦਿੱਲੀ ਦੇ ਕਿਸਾਨਾਂ ਪ੍ਰਤੀ ਉਦਾਸੀਨ ਹੋਣ ਤੇ ਪ੍ਰਗਟਾਈ ਚਿੰਤਾ

ਕੇ਼ਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਦਿੱਲੀ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖ ਦਿੱਲੀ ਦੇ ਕਿਸਾਨਾਂ ਪ੍ਰਤੀ ਉਦਾਸੀਨ ਹੋਣ ਤੇ ਪ੍ਰਗਟਾਈ ਚਿੰਤਾ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਦਿੱਲੀ ਦੀ ‘ਆਪ’ ਸਰਕਾਰ ਤੇ ਕਿਸਾਨਾਂ ਪ੍ਰਤੀ ਬੇਹੱਦ ਉਦਾਸੀਨ ਹੋਣ ਦਾ ਦੋਸ਼ ਲਗਾਉਂਦਿਆਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ । ਦਿੱਲੀ ਵਿਚ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿੱਚ ਯੋਗ ਫ਼ੈਸਲੇ ਨਹੀਂ ਲਏ। ਕੇਜਰੀਵਾਲ ਨੇ ਹਮੇਸ਼ਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕਰ ਕੇ ਸਿਆਸੀ ਲਾਹਾ ਲਿਆ ਹੈ। ਦਿੱਲੀ `ਚ 10 ਸਾਲਾਂ ਤੋਂ `ਆਪ` ਦੀ ਸਰਕਾਰ ਹੈ ਪਰ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ । ਕੇਂਦਰ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਸਕੀਮਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਗੂ ਨਹੀਂ ਕੀਤਾ । ਦਿੱਲੀ ਦੇ ਕਿਸਾਨ ਕੇਂਦਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ । ਦਿੱਲੀ `ਚ ਕਿਸਾਨਾਂ ਪ੍ਰਤੀ `ਆਪ` ਸਰਕਾਰ ਦੇ ਗ਼ੈਰ-ਜ਼ਿੰਮੇਵਾਰਾਨਾ ਰਵਈਏ ਕਾਰਨ ਕਿਸਾਨ ਸੰਗਠਿਤ ਬਾਗ਼ਬਾਨੀ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਬੀਜ ਗ੍ਰਾਮ ਪ੍ਰੋਗਰਾਮ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ । ਦਿੱਲੀ ਵਿੱਚ ਕੇਂਦਰੀ ਖੇਤੀ ਯੋਜਨਾਵਾਂ ਲਾਗੂ ਨਾ ਹੋਣ ਕਾਰਨ ਕਿਸਾਨ ਨਰਸਰੀ ਅਤੇ ਟਿਸ਼ੂ ਕਲਚਰ ਦੀ ਸਥਾਪਨਾ, ਪੌਦੇ ਲਗਾਉਣ ਦੀ ਸਮੱਗਰੀ ਦੀ ਸਪਲਾਈ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚੇ ਦੀ ਉਸਾਰੀ, ਨਵੇਂ ਬਾਗ਼ਾਂ ਦੀ ਸਬਸਿਡੀ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ। ਖੇਤੀਬਾੜੀ ਮੰਤਰੀ ਨੇ ਪੱਤਰ ਵਿਚ ਲਿਖਿਆ, ਸਿਆਸੀ ਮੁਕਾਬਲਾ ਕਿਸਾਨ ਭਲਾਈ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ, ਕਿਸਾਨ ਭਲਾਈ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ, ਤੁਹਾਡੀ ਸਰਕਾਰ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦੇ ਹਿੱਤ ਵਿੱਚ ਫ਼ੈਸਲੇ ਲੈਣੇ ਚਾਹੀਦੇ ਹਨ । ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੇਂਦਰ ਦੀਆਂ ਸਕੀਮਾਂ ਨੂੰ ਲਾਗੂ ਕਰ ਕੇ ਦਿੱਲੀ ਦੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top