ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਦੁਆਰਾ: News ਪ੍ਰਕਾਸ਼ਿਤ :Tuesday, 04 July, 2023, 07:02 PM

ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪਟਿਆਲਾ, 4 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਮਿਤੀ 5 ਜੁਲਾਈ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬਜਾਜ ਅਲਾਇਨਜ਼ ਲਾਈਫ਼ ਇੰਨਸ਼ੋਰੈਂਸ ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵੱਲੋਂ ਸੇਲਜ਼ ਮੈਨੇਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬਾਰਵੀਂ ਜਾਂ ਗਰੈਜੂਏਟ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਉਮੀਦਵਾਰ ਦੀ ਉਮਰ 20 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 5 ਜੁਲਾਈ (ਬੁੱਧਵਾਰ) ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



Scroll to Top