Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਸਟੀਲ ਪਲਾਂਟ `ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ

ਸਟੀਲ ਪਲਾਂਟ `ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ

ਸਟੀਲ ਪਲਾਂਟ `ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ
ਗੁਜਰਾਤ : ਭਾਰਤ ਦੇਸ਼ ਦੇ ਗੁਜਰਾਤ ਦੇ ਸੂਰਤ ਵਿਚ ਹਜ਼ੀਰਾ ਇੰਡਸਟਰੀਅਲ ਏਰੀਆ `ਚ ਇਕ ਸਟੀਲ ਪਲਾਂਟ `ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ । ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸ਼ਾਮ ਗੁਜਰਾਤ ਦੇ ਸੂਰਤ ਦੇ ਹਜ਼ੀਰਾ ਉਦਯੋਗਿਕ ਖੇਤਰ ਵਿੱਚ ਇੱਕ ਸਟੀਲ ਪਲਾਂਟ ਵਿੱਚ ਅੱਗ ਲੱਗਣ ਕਾਰਨ ਵਾਪਰਿਆ । ਇਸ ਮਾਮਲੇ `ਚ ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ ਇਹ ਘਟਨਾ ਆਰਸੇਲਰ ਮਿੱਤਲ ਨਿਪੋਨ ਸਟੀਲ ਇੰਡੀਆ (ਏ. ਐਮ. /ਐਨ. ਐਸ. ਇੰਡੀਆ) ਵਿਖੇ ਵਾਪਰੀ । ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਪਲਾਂਟ ਦੇ ਇੱਕ ਹਿੱਸੇ ਵਿੱਚ ਬਲਦਾ ਕੋਲਾ ਅਚਾਨਕ ਡਿੱਗਣ ਕਾਰਨ ਅੱਗ ਫੈਲ ਗਈ । ਅੱਗ ਲੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜੋ ਉਸ ਸਮੇਂ ਪਲਾਂਟ ਵਿਚ ਮੌਜੂਦ ਸਨ । ਅਧਿਕਾਰੀ ਨੇ ਕਿਹਾ ਕਿ ਘਟਨਾ ਦੀ ਪੁਲਸ ਅਤੇ ਫੈਕਟਰੀ ਇੰਸਪੈਕਟਰ ਵੱਲੋਂ ਹੋਰ ਜਾਂਚ ਕੀਤੀ ਜਾਵੇਗੀ । ਹਾਲਾਂਕਿ ਅਜੇ ਤੱਕ ਅਚਾਨਕ ਮੌਤ ਦੀ ਕੋਈ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ । ਜਾਨ ਗਵਾਉਣ ਵਾਲੇ ਚਾਰ ਵਿਅਕਤੀਆਂ ਵਿੱਚੋਂ ਤਿੰਨ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ ।

Advertisement
Advertisement
Advertisement
Advertisement
Scroll to Top