ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੁਪਰੀਮ ਕੋਰਟ ਦੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਾਲ ਹੋਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੁਪਰੀਮ ਕੋਰਟ ਦੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਾਲ ਹੋਣ ਦਾ ਐਲਾਨ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਗੇ ਪੇਸ਼ ਨਹੀਂ ਹੋਵੇਗਾ। ਮੋਰਚੇ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਕੋਈ ਭੂਮਿਕਾ ਨਹੀਂ ਹੈ । ਇਸ ਲਈ ਤਾਲਮੇਲ ਕਮੇਟੀ ਕਰਨ ਦਾ ਕੋਈ ਮਤਲਬ ਹੀ ਨਹੀਂ ਹੈ । ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵੱਲੋਂ ਬਣਾਈ ਤਾਲਮੇਲ ਕਮੇਟੀ ਅੱਗੇ ਪੇਸ਼ ਹੋਵੇਗਾ ਅਤੇ ਕਮੇਟੀ ਅੱਗੇ ਫ਼ਸਲਾਂ `ਤੇ ਲਾਗਤ ਖ਼ਰਚੇ ਦਾ ਖਰੜਾ ਪੇਸ਼ ਕਰੇਗਾ ਪਰ ਅੱਜ ਮੋਰਚੇ ਦੇ ਆਗੂ ਇਹ ਕਹਿੰਦੇ ਹੋਏ ਪਿੱਛੇ ਹਟ ਗਏ ਕਿ ਉਨ੍ਹਾਂ ਦੀ ਖਨੌਰੀ ਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਜਦੋਂ ਕੋਈ ਭੂਮਿਕਾ ਹੀ ਨਹੀਂ ਤਾਂ ਕਮੇਟੀ ਅੱਗੇ ਪੇਸ਼ ਹੋਣ ਦਾ ਮਤਲਬ ਹੀ ਨਹੀਂ ਬਣਦਾ । ਜਿ਼ਕਰਯੋਗ ਹੈ ਕਿ ਜਦੋਂ ਸੰਭੂ ਤੇ ਖਨੌਰੀ ਬਾਰਡਰ ਤੇ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਤਾਂ ਉਸ ਵੇਲੇ ਸੁਪਰੀਮ ਕੋਰਟ ਵਿਚ ਕੁਝ ਪਟੀਸ਼ਨਾਂ ਦਾਇਰ ਹੋਈਆਂ, ਜਿਨ੍ਹਾਂ ਵਿਚ ਉਹ ਮੰਗ ਕੀਤੀ ਗਈ ਸੀ ਕਿ ਸ਼ੰਭੂ ਤੇ ਖਨੌਰੀ ਦੇ ਰਸਤੇ ਖੁਲ੍ਹਵਾਏ ਜਾਣ।ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਕ ਤਾਲਮੇਲ ਕਮੇਟੀ ਦਾ ਗਠਨ ਕਰਕੇ ਇਹ ਆਦੇਸ਼ ਦਿੱਤਾ ਸੀ ਕਿ ਕਮੇਟੀ ਕਿਸਾਨਾਂ ਅਤੇ ਸਰਕਾਰਾਂ ਵਿਚਕਾਰ ਵਿਚੌਲਗੀ ਕਰੇ ਅਤੇ ਸਮੱਸਿਆ ਦਾ ਹੱਲ ਕੱਢੇ ਪਰ ਧਰਨਾਕਾਰੀ ਕਿਸਾਨਾਂ ਨੇ ਤਾਲਮੇਲ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿੱਤਾ ਇਸ ਦਾ ਅਰਥ ਇਹ ਸੀ ਕਿ ਇਹ ਕਮੇਟੀ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਗਈ ਸੀ ਤੇ ਬਾਕੀ ਕਿਸਾਨਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਸੀ ।
