Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 12:41 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ
-ਕੁਇਜ਼ ਮੁਕਾਬਲਿਆਂ ’ਚ ਵੋਟਰ ਆਨ ਲਾਈਨ ਲੈ ਸਕਦੇ ਨੇ ਹਿੱਸਾ
ਪਟਿਆਲਾ 1 ਜਨਵਰੀ : 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਵੱਲੋਂ 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ, ਵਿਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ ਵਰਗ ਨੂੰ ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਨ ਲਾਈਨ ਰਜਿਸਟ੍ਰੇਸ਼ਨ 28 ਦਸੰਬਰ ਤੋਂ ਸ਼ੁਰੂ ਹੋ ਗਈ ਹੈ ਜੋ 17 ਜਨਵਰੀ 2025 ਤੱਕ ਜਾਰੀ ਰਹੇਗੀ, ਇਸ ਸਬੰਧੀ ਵੋਟਰ ਆਪਣੇ ਆਪ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਦੇ ਲਿੰਕ https://punjab.indiastatquiz.com/NewRegister.aspx ਉਪਰ ਰਜਿਸਟਰ ਕਰ ਸਕਦੇ ਹਨ । ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ਼ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ ਅਤੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫ਼ਲਾਈਨ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਣਗੇ । ਰਾਜ ਪੱਧਰੀ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ, ਪਹਿਲੇ ਤਿੰਨ ਸਥਾਨਾਂ ਉੱਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ ਲੈਪਟਾਪ, ਟੈਬਲਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਹਰੇਕ ਜ਼ਿਲ੍ਹਾ ਟਾਪਰ ਲਈ ਇੱਕ ਸਮਾਰਟਫ਼ੋਨ ਇਨਾਮ ਵਜੋਂ ਦਿੱਤੀ ਜਾਵੇਗੀ ਅਤੇ ਹਰੇਕ ਭਾਗੀਦਾਰੀ ਆਪਣਾ ਸਰਟੀਫਿਕੇਟ ਤੁਰੰਤ ਵੈਬਸਾਈਟ ਤੋਂ ਡਾਊਨਲੋਡ ਕਰ ਸਕੇਗਾ । ਚੋਣ ਤਹਿਸੀਲਦਾਰ ਵਿਜੈ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ.ਜੀ.ਓ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top