Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਬੀ. ਆਈ. ਨੇ ਕੀਤਾ ਅਪਣੇ ਹੀ ਡੀ. ਐਸ. ਪੀ. ਵਿਰੁੱਧ ਕੇਸ ਦਰਜ

ਸੀ. ਬੀ. ਆਈ. ਨੇ ਕੀਤਾ ਅਪਣੇ ਹੀ ਡੀ. ਐਸ. ਪੀ. ਵਿਰੁੱਧ ਕੇਸ ਦਰਜ

ਸੀ. ਬੀ. ਆਈ. ਨੇ ਕੀਤਾ ਅਪਣੇ ਹੀ ਡੀ. ਐਸ. ਪੀ. ਵਿਰੁੱਧ ਕੇਸ ਦਰਜ
ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਮੁੰਬਈ ਵਿਚ ਬੈਂਕ ਸੁਰੱਖਿਆ ਅਤੇ ਧੋਖਾਧੜੀ ਸ਼ਾਖਾ ਵਿਚ ਤਾਇਨਾਤ ਅਪਣੇ ਹੀ ਇਕ ਡਿਪਟੀ ਸੁਪਰਡੈਂਟ (ਡੀ. ਐੱਸ. ਪੀ.) ਵਿਰੁਧ ਉਨ੍ਹਾਂ ਲੋਕਾਂ ਤੋਂ ‘ਨਾਜਾਇਜ਼ ਲਾਭ’ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ ਜਿਨ੍ਹਾਂ ਦੀ ਉਸ ਨੇ ਜਾਂਚ ਕੀਤੀ ਸੀ । ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ । ਅਧਿਕਾਰੀਆਂ ਅਨੁਸਾਰ ਸੀ. ਬੀ. ਆਈ. ਵਲੋਂ ਡੀ. ਐਸ. ਪੀ. ਬੀ. ਐਮ. ਮੀਨਾ ਵਿਰੁਧ ਦਰਜ ਕਰਵਾਈ ਗਈ ਐਫ਼. ਆਈ. ਆਰ. ਵਿਚ ਦੋਸ਼ ਲਾਇਆ ਗਿਆ ਹੈ ਕਿ ਉਹ ਖਾਤਿਆਂ ਦੇ ਨੈੱਟਵਰਕ ਅਤੇ ਹਵਾਲਾ ਚੈਨਲ ਰਾਹੀਂ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਕਰਨ ਲਈ ਵਿਚੋਲਿਆਂ ਦੀ ਸੇਵਾ ਦਾ ਇਸਤੇਮਾਲ ਕਰ ਰਿਹਾ ਸੀ । ਡੀ. ਐਸ. ਪੀ. ਮੀਨਾ ’ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਤਫ਼ਤੀਸ਼ ਦੇ ਘੇਰੇ ਵਿਚ ਆਏ ਵੱਖ-ਵੱਖ ਵਿਅਕਤੀਆਂ ਤੋਂ ਨਾਜਾਇਜ਼ ਤੌਰ ’ਤੇ ਮਨਮਰਜ਼ੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ । ਅਧਿਕਾਰੀਆਂ ਨੇ ਕਿਹਾ ਕਿ ਸੀ. ਬੀ. ਆਈ. ਭ੍ਰਿਸ਼ਟਾਚਾਰ ਅਤੇ ਹੋਰ ਦੁਰਵਿਹਾਰ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ ਅਪਣਾਉਂਦੀ ਹੈ ਅਤੇ ਦੋਸ਼ੀ ਅਧਿਕਾਰੀਆਂ ਵਿਰੁਧ ਤੁਰੰਤ ਕਾਰਵਾਈ ਕਰਦੀ ਹੈ । ਸੀ. ਬੀ. ਆਈ. ਦੇ ਬੁਲਾਰੇ ਨੇ ਦਸਿਆ ਕਿ ਮੀਨਾ ਦੇ ਮਾਮਲੇ ਵਿਚ ਸੀ. ਬੀ. ਆਈ. ਨੇ ਜੈਪੁਰ, ਕੋਲਕਾਤਾ, ਮੁੰਬਈ ਅਤੇ ਨਵੀਂ ਦਿੱਲੀ ਵਿਚ 20 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਜਿਸ ਵਿਚ ਕਥਿਤ ਤੌਰ ’ਤੇ ਹਵਾਲਾ ਰਾਹੀਂ ਭੇਜੇ ਗਏ 55 ਲੱਖ ਰੁਪਏ ਜ਼ਬਤ ਕੀਤੇ ਗਏ ।

Advertisement
Advertisement
Advertisement
Advertisement
Scroll to Top