Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਆਬਕਾਰੀ ਪੁਲਿਸ ਨੇ ਕਾਨੂੰਨੀ ਅਤੇ ਸੰਚਾਲਨ ਪ੍ਰਕਿਰਿਆਵਾਂ ਦੇ ਸੰਬੰਧ ਵਿੱਚ ਕਰਵਾਈ ਵਰਕਸ਼ਾਪ

ਆਬਕਾਰੀ ਪੁਲਿਸ ਨੇ ਕਾਨੂੰਨੀ ਅਤੇ ਸੰਚਾਲਨ ਪ੍ਰਕਿਰਿਆਵਾਂ ਦੇ ਸੰਬੰਧ ਵਿੱਚ ਕਰਵਾਈ ਵਰਕਸ਼ਾਪ

ਆਬਕਾਰੀ ਪੁਲਿਸ ਨੇ ਕਾਨੂੰਨੀ ਅਤੇ ਸੰਚਾਲਨ ਪ੍ਰਕਿਰਿਆਵਾਂ ਦੇ ਸੰਬੰਧ ਵਿੱਚ ਕਰਵਾਈ ਵਰਕਸ਼ਾਪ
ਪਟਿਆਲਾ, 4 ਜੁਲਾਈ:
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਬਕਾਰੀ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਕਾਨੂੰਨੀ ਪ੍ਰਕਿਰਿਆਵਾਂ ਅਤੇ ਨਿਯਮਾਂ ਬਾਰੇ ਵਿਸਥਾਰ ਨਾਲ ਚਰਚਾ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। .
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ ਆਬਕਾਰੀ ਤੇ ਕਰ ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਪੁਲਿਸ ਅਤੇ ਆਬਕਾਰੀ ਵਿਭਾਗ ਦਰਮਿਆਨ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਜਾਰੀ ਹਦਾਇਤਾਂ ‘ਤੇ ਵੀ ਲੰਮੀ ਚਰਚਾ ਕੀਤੀ ਗਈ। ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਲੋਕਾਂ ਖਿਲਾਫ ਸਾਂਝੇ ਆਪ੍ਰੇਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਨੂੰ ਰੋਕਣ ਲਈ ਅਪਣਾਏ ਜਾਣ ਵਾਲੇ ਸੰਚਾਲਨ ਅਭਿਆਸਾਂ ਬਾਰੇ ਵੀ ਰਣਨੀਤੀ ਤਿਆਰ ਕੀਤੀ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ.ਕਲੇਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਆਬਕਾਰੀ ਪੁਲਿਸ ਨੂੰ ਗੈਰ-ਕਾਨੂੰਨੀ ਢੰਗ ਨਾਲ ਕੱਢੀ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਦੇ ਟਿਕਾਣਿਆਂ ਦੀ ਪਛਾਣ ਕਰਨ ਲਈ ਜਾਗਰੂਕ ਕਰਨ ਲਈ ਇੱਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੇ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਵੱਲੋਂ ਵਰਤੀਆਂ ਜਾ ਰਹੀਆਂ ਨਵੀਆਂ ਚਾਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਆਪਣੇ ਤਜ਼ਰਬੇ ਅਤੇ ਸਫਲਤਾਵਾਂ ਸਾਂਝੀਆਂ ਕੀਤੀਆਂ।
ਏ.ਆਈ.ਜੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਸਮੂਹ ਪੁਲਿਸ ਆਬਕਾਰੀ ਮੁਖੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਪੁਲਿਸ ਜਾਂਚ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਅਤੇ ਨਿਰਪੱਖ ਢੰਗ ਨਾਲ ਕਰਨ ਦੇ ਤਰੀਕਿਆਂ ‘ਤੇ ਕੇਂਦਰਿਤ ਸੀ। ਏਆਈਜੀ ਨੇ ਕਿਹਾ, “ਮੀਟਿੰਗ ਦੌਰਾਨ ਪੁਲਿਸ ਆਬਕਾਰੀ ਮੁਖੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ”, ਏਆਈਜੀ ਨੇ ਕਿਹਾ ਕਿ ਆਬਕਾਰੀ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦੀ ਨਿਯਮਤ ਅਧਾਰ ‘ਤੇ ਸਮੀਖਿਆ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top