Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਰਕਾਰ ਦੇ ਡਾਇਰੈਕਟਰ ਪਸ਼ੂ ਪਾਲਣ ਵੀ. ਪੀ. ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀ ਪਸ਼ੂ ਧੰਨ ਗਣਨਾ ਦਾ ਜਾਇਜ਼ਾ

ਭਾਰਤ ਸਰਕਾਰ ਦੇ ਡਾਇਰੈਕਟਰ ਪਸ਼ੂ ਪਾਲਣ ਵੀ. ਪੀ. ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀ ਪਸ਼ੂ ਧੰਨ ਗਣਨਾ ਦਾ ਜਾਇਜ਼ਾ

ਭਾਰਤ ਸਰਕਾਰ ਦੇ ਡਾਇਰੈਕਟਰ ਪਸ਼ੂ ਪਾਲਣ ਵੀ. ਪੀ. ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀ ਪਸ਼ੂ ਧੰਨ ਗਣਨਾ ਦਾ ਜਾਇਜ਼ਾ
-ਪਸ਼ੂ ਧੰਨ ਗਣਨਾ ’ਚ ਲੱਗੇ ਸੁਪਰਵਾਈਜ਼ਰਾਂ ਨਾਲ ਡਾਇਰੈਕਟਰ ਪਸ਼ੂ ਪਾਲਣ ਨੇ ਕੀਤੀ ਬੈਠਕ
-16 ਵੱਖ ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਹੋ ਰਹੀ ਪਸ਼ੂ ਧੰਨ ਗਣਨਾ ’ਚ ਪਸ਼ੂ ਪਾਲਕ ਸਹਿਯੋਗ ਕਰਨ : ਡਿਪਟੀ ਡਾਇਰੈਕਟਰ
-ਜ਼ਿਲ੍ਹੇ ’ਚ 26 ਸੁਪਰਵਾਈਜ਼ਰ ਤੇ 133 ਗਿਣਤੀਕਾਰ ਤਾਇਨਾਤ,1127 ਪਿੰਡਾਂ ਅਤੇ ਵਾਰਡਾਂ ਦੇ ਘਰਾਂ ਦਾ ਕਰ ਰਹੇ ਨੇ ਦੌਰਾ
-ਪਟਿਆਲਾ ਜ਼ਿਲ੍ਹੇ ਵਿੱਚ 21ਵੀਂ ਪਸ਼ੂ ਧੰਨ ਗਣਨਾ ਜਾਰੀ
ਪਟਿਆਲਾ, 3 ਜਨਵਰੀ : ਭਾਰਤ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ (ਏ. ਐਚ. ਐਸ.) ਵੀ. ਪੀ. ਸਿੰਘ ਨੇ ਜ਼ਿਲ੍ਹੇ ਵਿੱਚ ਚੱਲ ਰਹੀ 21ਵੀਂ ਪਸ਼ੂ ਧੰਨ ਗਣਨਾ ਦੀ ਪ੍ਰਗਤੀ ਦਾ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜਾਇਜ਼ਾ ਲਿਆ। ਪਟਿਆਲਾ ਜ਼ਿਲ੍ਹੇ ਦੇ ਪਸ਼ੂ ਧੰਨ ਦੀ ਗਣਨਾ ’ਚ ਲਗਾਏ ਗਏ ਸੁਪਰਵਾਈਜ਼ਰਾਂ ਨਾਲ ਬੈਠਕ ਕਰਦਿਆਂ ਹੁਣ ਤੱਕ ਹੋਏ ਕੰਮ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗਣਨਾ ਨੂੰ 28 ਫਰਵਰੀ 2025 ਤੱਕ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ । ਇਸ ਮੌਕੇ ਡਾ. ਰਵੀਕਾਂਤ ਡਿਪਟੀ ਡਾਇਰੈਕਟਰ, ਅੰਕੜਾ ਸਦਰ ਦਫ਼ਤਰ ਵੱਲੋਂ ਮੌਕੇ ਤੇ ਆਨ-ਲਾਈਨ ਅੰਕੜੇ ਦੇ ਸਬੰਧ ਵਿੱਚ ਸੁਪਰਵਾਈਜ਼ਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ । ਬੈਠਕ ਦੌਰਾਨ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 21ਵੀਂ ਪਸ਼ੂ ਧੰਨ ਗਣਨਾ ਜਾਰੀ ਹੈ, ਜਿਸ ਦੌਰਾਨ ਕੁੱਲ 16 ਵੱਖ ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 21ਵੀ ਪਸ਼ੂ ਧੰਨ ਗਣਨਾ ਨੂੰ ਸਮੇਂ ਸਿਰ ਮੁਕੰਮਲ ਕਰਨ ਬਾਰੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਰਾਹੁਲ ਭੰਡਾਰੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਪ੍ਰੋਜੈਕਟ ਦੀ ਰੋਜ਼ਾਨਾ ਤੌਰ ਤੇ ਕਾਰਗੁਜ਼ਾਰੀ ਦੀ ਸਮੀਖਿਆ ਵਿਭਾਗ ਦੇ ਡਾਇਰੈਕਟਰ, ਡਾ. ਗੁਰਸ਼ਰਨਜੀਤ ਸਿੰਘ ਬੇਦੀ ਵੱਲੋਂ ਕੀਤੀ ਜਾ ਰਹੀ ਹੈ ।
ਡਾ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਨੂੰ ਪੂਰਾ ਕਰਨ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 26 ਸੁਪਰਵਾਈਜ਼ਰ ਅਤੇ 133 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ। ਇਹ ਗਿਣਤੀਕਾਰ ਲਗਭਗ ਜ਼ਿਲ੍ਹੇ ਦੇ 1127 ਪਿੰਡਾਂ ਅਤੇ ਵਾਰਡਾਂ ਵਿੱਚ ਘਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਜਾਨਵਰਾਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਅਨੁਸਾਰ ਉਨ੍ਹਾਂ ਦੀ ਗਿਣਤੀ ਰਿਕਾਰਡ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ 2019 ਤੋਂ ਬਾਅਦ ਦੂਜੀ ਵਾਰ ਇਹ ਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ, ਜਿਸ ਵਿੱਚ ਪਸ਼ੂ ਧੰਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਦੀ ਵੀ ਉਨ੍ਹਾਂ ਦੀ ਨਸਲ ਦੇ ਅਧਾਰ ਤੇ ਗਿਣਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਪਹਿਲੀ ਵਾਰ ਗਊਸ਼ਾਲਾਵਾਂ ਵਿੱਚ ਪਸ਼ੂਆਂ ਅਤੇ ਖ਼ਾਨਾਬਦੋਸ਼ ਕਬੀਲਿਆਂ ਦੁਆਰਾ ਪਾਲੇ ਜਾ ਰਹੇ ਪਸ਼ੂਆਂ ਨੂੰ ਵੱਖਰੇ ਤੌਰ ਤੇ ਗਿਣਿਆ ਜਾ ਰਿਹਾ ਹੈ। ਇਸ ਗਣਨਾ ਦੌਰਾਨ ਪਸ਼ੂ ਪਾਲਣ ਖੇਤਰ ਤੇ ਕਿਸਾਨਾਂ ਦੀ ਨਿਰਭਰਤਾ ਦੇ ਨਾਲ-ਨਾਲ ਪੋਲਟਰੀ ਤੇ ਪਸ਼ੂ ਪਾਲਣ ਦੇ ਔਜ਼ਾਰਾਂ ਬਾਰੇ ਅੰਕੜੇ ਵੀ ਇਕੱਤਰ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਗਣਨਾ ਫਰਵਰੀ 2025 ਤੱਕ ਪੂਰੀ ਕਰ ਲਈ ਜਾਵੇਗੀ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਤਾਂ ਜੋ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ । ਇਸ ਮੀਟਿੰਗ ਵਿੱਚ ਸਹਾਇਕ ਡਾਇਰੈਕਟਰ ਡਾ. ਰਜਨੀਕ ਭੌਰਾ, ਸਹਾਇਕ ਡਾਇਰੈਕਟਰ ਡਾ. ਸੌਨਿੰਦਰ ਕੌਰ, ਸੀਨੀਅਰ ਵੈਟਰਨਰੀ ਅਫ਼ਸਰ ਰਾਜਪੁਰਾ ਡਾ. ਕੰਵਰਅਨੂਪ ਸਿੰਘ ਕਲੇਰ, ਸੀਨੀਅਰ ਵੈਟਰਨਰੀ ਅਫ਼ਸਰ ਪਟਿਆਲਾ ਡਾ. ਜਗਵਿੰਦਰ ਕੌਰ, ਸੀਨੀਅਰ ਵੈਟਰਨਰੀ ਅਫਸਰ ਨਾਭਾ ਡਾ. ਮੇਜਰ ਸਿੰਘ ਹਾਜਰ ਰਹੇ ।

Advertisement
Advertisement
Advertisement
Advertisement
Scroll to Top