Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਅੱਜ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ਿਆਂ ਦੇ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਤਿੰਨ ਦਿਨਾਂ ਵਿਚ ਅਸਤੀਫ਼ੇ ਦੇਣ ਲਈ ਕਿਹਾ ਸੀ ਪਰ ਅਜੇ ਤਕ ਨਹੀਂ ਦਿਤੇ ਗਏ । ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ ਪਰ ਦਲਜੀਤ ਸਿੰਘ ਚੀਮਾ ਵਲੋਂ ਅਜੇ ਤਕ ਇਸ ਭਰਤੀ ਨੂੰ ਸ਼ੁਰੂ ਕਰਾਉਣ ਦਾ ਕੋਈ ਹੀਲਾ ਨਹੀਂ ਕੀਤਾ ਗਿਆ । ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਭਗੌੜੇ ਹੋ ਚੁੱਕੇ ਹਨ ਅਤੇ ਕਿਸੇ ਆਦੇਸ਼ ਦੀ ਪਾਲਣਾ ਉਨ੍ਹਾਂ ਵਲੋਂ ਨਹੀਂ ਕੀਤੀ ਜਾ ਰਹੀ। ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਿਖਤੀ ਮੰਗ ਪੱਤਰ ਮੰਗਿਆ ਗਿਆ ਸੀ, ਉਹ ਅਸੀਂ ਸੌਂਪ ਦਿਤਾ ਹੈ । ਪੰਜੋਲੀ ਨੇ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਿਹੜੇ ਹੁਕਮਨਾਮੇ ਲਾਗੂ ਕੀਤੇ ਜਾਂਦੇ ਹਨ, ਉਨ੍ਹਾਂ ਫ਼ੈਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਲਾਗੂ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ। ਕਰਨੈਲ ਸਿੰਘ ਪੰਜੋਲੀ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਮਤੇ ਪਾ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਭੇਜਣ ਦੀ ਅਪੀਲ ਕੀਤੀ ਹੈ ।

Advertisement
Advertisement
Advertisement
Advertisement
Scroll to Top