Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:46 pm

+91 90915 01313 , +91 90916 01313

punjabbanni@gmail.com
punjabbani@yahoo.com

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ
ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਵਿਸ਼ੇਸ਼ ਧੰਨਵਾਦ
ਕਰਜਾ ਧਾਰਕ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ
ਚੰਡੀਗੜ੍ਹ, 2 ਜਨਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ. ਬੀ. ਸੀ. ਸਕੀਮ ਅਤੇ ਐਨ. ਐਮ. ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ । ਇਹਨਾਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ । ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ ₹2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ । ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ. ਐਮ. ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ ₹25 ਕਰੋੜ ਰਾਸੀ ਜਾਰੀ ਕੀਤੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ ₹1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ । ਸ੍ਰੀ ਸੈਣੀ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ. ਬੀ. ਸੀ. ਐਫ. ਡੀ. ਸੀ. ਲਈ ₹30 ਕਰੋੜ ਦੇ ਰੀਵਾਲਵਿੰਗ ਗਰੰਟੀ ‘ਤੇ 2% ਗਰੰਟੀ ਫੀਸ ਤੋਂ ਛੋਟ ਦਿਤੀ ਗਈ । ਇਹ ਯਤਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧਤਾ ਦਰਸਾਉਂਦੇ ਹਨ । ਬੈਕਫਿੰਕੋ ਦੇ ਚੇਅਰਮੈਨ, ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਐਨ. ਐਮ. ਡੀ. ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ । ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ । ਇਸ ਮੌਕੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਸ. ਹਰਜਿੰਦਰ ਸਿੰਘ ਸੀਚੇਵਾਲ ਅਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ (ਅਮਲਾ) ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top