Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ ਪਾਣੀ ਨੂੰ ਵੀ ਵੱਧ ਤੋਂ ਵੱਧ ਵਰਤਣ ਦਾ ਸੱਦਾ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ ਪਾਣੀ ਨੂੰ ਵੀ ਵੱਧ ਤੋਂ ਵੱਧ ਵਰਤਣ ਦਾ ਸੱਦਾ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ ਪਾਣੀ ਨੂੰ ਵੀ ਵੱਧ ਤੋਂ ਵੱਧ ਵਰਤਣ ਦਾ ਸੱਦਾ
ਦੇਹਲਾਂ ਵਿਖੇ ਸਾਂਝਾ ਜ਼ਮੀਨਦੋਜ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਮਹਾਂ ਸਿੰਘ ਵਾਲਾ ਵਿਖੇ ਛੱਪੜ ਦੇ ਪਾਣੀ ਨੂੰ ਸੋਲਰ ਮੋਟਰ ਰਾਹੀਂ ਲਿਫਟ ਕਰਕੇ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ
ਮੂਨਕ, 2 ਜਨਵਰੀ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਜਲ ਸਰੋਤ ਅਤੇ ਖਣਨ ਤੇ ਭੂ ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ ਪਾਣੀ ਨੂੰ ਵੱਧ ਤੋਂ ਵੱਧ ਵਰਤਿਆ ਜਾਵੇ ਤਾਂ ਕਿ ਸਾਂਝੇ ਹੰਭਲਿਆਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ । ਸ੍ਰੀ ਗੋਇਲ ਅੱਜ ਪਿੰਡ ਦੇਹਲਾ ਸੀਹਾਂ ਅਤੇ ਮਹਾਂ ਸਿੰਘ ਵਾਲਾ ਵਿਖੇ ਦੋ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਮੌਕੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ । ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤਾਂ ਦੀ ਸਿੰਚਾਈ ਅਤੇ ਫਸਲਾਂ ਦੀ ਭਰਪੂਰ ਪੈਦਾਵਾਰ ਲਈ ਨਹਿਰੀ ਅਤੇ ਸੋਧਿਆ ਹੋਇਆ ਪਾਣੀ ਬਹੁਤ ਲਾਹੇਵੰਦ ਹੈ । ਸ਼੍ਰੀ ਬਰਿੰਦਰ ਗੋਇਲ ਨੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਪਿੰਡ ਦੇਹਲਾਂ ਵਿਖੇ ਸਾਂਝਾ ਜ਼ਮੀਨਦੋਜ ਪਾਈਪਲਾਈਨ ਦੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ । ਉਹਨਾਂ ਕਿਹਾ ਕਿ ਨਹਿਰੀ ਮੋਘੇ ਦੀ ਉਸਾਰੀ ਉੱਤੇ ਲਗਭਗ 21.78 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚੋਂ 19.60 ਲੱਖ ਰੁਪਏ ਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ । ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 67.6 ਹੈਕਟੇਅਰ ਰਕਬਾ ਖੇਤੀ ਦੀ ਸਿੰਚਾਈ ਅਧੀਨ ਕਵਰ ਕੀਤਾ ਜਾਵੇਗਾ । ਇਸ ਉਪਰੰਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡ ਮਹਾ ਸਿੰਘ ਵਾਲਾ ਵਿਖੇ ਛੱਪੜ ਦੇ ਪਾਣੀ ਨੂੰ ਸੋਲਰ ਮੋਟਰ ਰਾਹੀਂ ਲਿਫਟ ਕਰਕੇ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਉਹਨਾਂ ਕਿਹਾ ਕਿ 16.43 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਇਸ ਅਧੀਨ 8.95 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ ਜਿਸ ਨਾਲ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫੀਸਦੀ ਤੱਕ ਬੱਚਤ ਹੋਵੇਗੀ । ਇਹਨਾਂ ਸਮਾਗਮਾਂ ਦੌਰਾਨ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ, ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ, ਸ੍ਰੀ ਗੋਇਲ ਦੇ ਪੀ. ਏ ਰਾਕੇਸ਼ ਗੁਪਤਾ ਸਮੇਤ ਹੋਰ ਅਧਿਕਾਰੀ ਅਤੇ ਵੱਖ ਵੱਖ ਪਿੰਡਾਂ ਦੇ ਵਸਨੀਕ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top