Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ ਹਲਕੇ ਵਿੱਚ 34.50 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ ਹਲਕੇ ਵਿੱਚ 34.50 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ ਹਲਕੇ ਵਿੱਚ 34.50 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ ਹਲਕੇ ਵਿੱਚ ਪਿਛਲੇ ਢਾਈ ਸਾਲਾਂ ਵਿੱਚ 10 ਹਾਈ ਲੈਵਲ ਬ੍ਰਿਜ ਕਰਵਾਏ ਮੁਕੰਮਲ, ਅੱਜ 5 ਹੋਰ ਪੁਲਾਂ ਦੇ ਉਸਾਰੀ ਕਾਰਜ ਕਰਵਾਏ ਸ਼ੁਰੂ
ਤਿੰਨ ਮਹੀਨਿਆਂ ਦੇ ਅੰਦਰ ਹੋਵੇਗਾ ਪੁਲਾਂ ਦਾ ਨਿਰਮਾਣ, ਪਿੰਡਾਂ ਦੇ ਨਿਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਮਿਲੇਗੀ ਸਥਾਈ ਰਾਹਤ
ਸੁਨਾਮ ਊਧਮ ਸਿੰਘ ਵਾਲਾ, 2 ਜਨਵਰੀ : ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ 34.50 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਨੂੰ ਸੰਵਾਰਨ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਜਾਰੀ ਹਨ, ਜਿਸ ਤਹਿਤ ਬੀਤੇ ਢਾਈ ਸਾਲਾਂ ਵਿੱਚ 10 ਹਾਈ ਲੈਵਲ ਪੁਲਾਂ ਦਾ ਨਿਰਮਾਣ ਕਰਵਾ ਕੇ ਸੁਨਾਮ ਵਾਸੀਆਂ ਨੂੰ ਵੱਡੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ ।

ਹਲਕੇ ਦੇ ਪਿੰਡ ਕੁਲਾਰ ਖੁਰਦ ਵਿਖੇ 3 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਿੰਡ ਤੋਂ ਇਲਾਵਾ ਪਿੰਡ ਲਿੱਧੜਾਂ ਦੀ ਡਰੇਨ ਉੱਤੇ 51.20 ਲੱਖ, ਪਿੰਡ ਦੁੱਗਾਂ ਦੀ ਡਰੇਨ ਉੱਤੇ 1.33 ਕਰੋੜ, ਲੌਂਗੋਵਾਲ ਡਰੇਨ ਉੱਤੇ 1.57 ਕਰੋੜ ਅਤੇ ਦਿਆਲਗੜ ਡਰੇਨ ਉੱਤੇ 78.20 ਲੱਖ ਰੁਪਏ ਦੀ ਲਾਗਤ ਵਾਲੇ ਹਾਈ ਲੈਵਲ ਪੁਲਾ ਦਾ ਨਿਰਮਾਣ ਵੀ ਅੱਜ ਤੋਂ ਆਰੰਭ ਹੋ ਗਿਆ ਹੈ, ਜਿਨ੍ਹਾਂ ਨੂੰ 31 ਮਾਰਚ 2025 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਕੁਲਾਰ ਖੁਰਦ ਦੇ ਵਸਨੀਕਾਂ ਨੇ ਲਗਭਗ ਛੇ ਮਹੀਨੇ ਪਹਿਲਾਂ ਇਸ ਮਾਮਲੇ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿਉਂਕਿ ਕੁਲਾਰਾਂ ਤੋਂ ਮਰਦ ਖੇੜਾ ਤੱਕ ਜਾਣ ਲਈ ਪਿੰਡਾਂ ਦੇ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਪੁਲ ਦੀ ਮੌਜੂਦਾ ਚੌੜਾਈ 3.5 ਮੀਟਰ ਹੈ, ਜਿਸ ਨੂੰ ਵਧਾ ਕੇ 7.5 ਮੀਟਰ ਚੌੜਾ ਕਰਵਾਇਆ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਲੋਕ ਇੱਥੋਂ ਆਸਾਨੀ ਨਾਲ ਲੰਘ ਸਕਣ । ਉਹਨਾਂ ਦੱਸਿਆ ਕਿ ਪੁਲ ਦੇ ਹੇਠੋਂ 1700 ਕਿਉਸਿਕ ਪਾਣੀ ਨਿਕਲਦਾ ਹੈ, ਜਿਸ ਨੂੰ ਲਗਭਗ ਢਾਈ ਗੁਣਾ ਵਧਾ ਕੇ 4500 ਕਿਉਸਿਕ ਦੀ ਸਮਰੱਥਾ ਵਾਲਾ ਬਣਾਇਆ ਜਾ ਰਿਹਾ ਹੈ ਤਾਂ ਜੋ ਹੇਠਾਂ ਬੂਟੀ ਫਸਣ ਕਾਰਨ ਪਾਣੀ ਦਾ ਵਹਾਅ ਨਾ ਰੁਕੇ ਅਤੇ ਨਾ ਹੀ ਪਾਣੀ ਬਾਹਰ ਉਛਲ ਕੇ ਖੇਤਾਂ ਦਾ ਨੁਕਸਾਨ ਕਰ ਸਕੇ ।

ਸੰਬੰਧਿਤ ਪਿੰਡਾਂ ਦੇ ਨਿਵਾਸੀਆਂ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕੀਤੇ ਹਨ, ਜਿਸ ਲਈ ਉਹ ਹਮੇਸ਼ਾਂ ਰਿਣੀ ਰਹਿਣਗੇ । ਇਸ ਮੌਕੇ ਸਾਹਿਬ ਸਿੰਘ ਬਲਾਕ ਪ੍ਰਧਾਨ, ਗੁਰਿੰਦਰ ਪਾਲ ਸਿੰਘ ਖੇੜੀ, ਦੀਪ ਸਰਪੰਚ ਕਨੋਈ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ, ਹਰਿੰਦਰ ਸਿੰਘ ਸਰਪੰਚ ਕੁਲਾਰ ਖੁਰਦ, ਦੀਪੂ ਕੁਲਾਰਾਂ, ਰਣਦੀਪ ਸਿੰਘ ਮਿੰਟੂ ਸਰਪੰਚ ਬਡਰੁੱਖਾਂ, ਸਤਨਾਮ ਸਿੰਘ ਕਾਲਾ ਬਡਰੁੱਖਾਂ, ਮਿੱਠੂ ਸਿੰਘ ਦੁੱਗਾਂ ਮੇਘ ਸਿੰਘ ਸਰਪੰਚ, ਬੱਬੂ ਸਿੰਘ ਕਿਲਾ ਭਰੀਆਂ, ਕੁਲਦੀਪ ਸਿੰਘ ਦੁੱਗਾਂ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬਲਵਿੰਦਰ ਢਿੱਲੋਂ, ਰਾਜ ਸਿੰਘ ਰਾਜੂ, ਮੇਲਾ ਸਿੰਘ ਸੂਬੇਦਾਰ, ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਪ੍ਰਿਤਪਾਲ ਸਰਪੰਚ ਦਿਆਲਗੜ, ਰਣਜੀਤ ਸਿੰਘ ਦਿਆਲਗੜ ਤੇ ਹਰਮੀਤ ਵਿਰਕ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top