Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 9:13 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਡੀ. ਸੀ. ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਚੱਲ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ‘ਚ ਪੂਰੇ ਕਰਨ ਦੇ ਨਿਰਦੇਸ਼
-ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਮੌਕੇ ‘ਤੇ ਜਾ ਕੇ ਲਿਆ ਜਾਵੇਗਾ ਜਾਇਜ਼ਾ : ਡਾ. ਪ੍ਰੀਤੀ ਯਾਦਵ
ਪਟਿਆਲਾ, 2 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰੇ ਕਰਨੇ ਯਕੀਨੀ ਬਣਾਏ ਜਾਣ ਅਤੇ ਚੱਲ ਰਹੇ ਸਾਰੇ ਕੰਮਾਂ ਦੀ ਪੜਾਅ ਵਾਰ ਟਾਈਮ ਲਾਈਨ ਨਿਸ਼ਚਿਤ ਕੀਤੀ ਜਾਵੇ । ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਨਗਰ ਨਿਗਮ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ, ਸੜਕਾਂ ਦੀ ਮੁਰੰਮਤ, ਠੋਸ ਕੂੜਾ ਪ੍ਰਬੰਧਨ, ਮਾਡਲ ਸਬ ਰਜਿਸਟਰਾਰ ਦਫ਼ਤਰ, ਨਾਰਥਨ ਬਾਈਪਾਸ, ਐਸ. ਟੀ. ਪੀ. ਤੇ ਡਬਲਿਊ. ਟੀ. ਪੀ., ਬਰਸਾਤਾਂ ਦੇ ਮੌਸਮ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਦੇ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਬੰਧਤ ਵਿਭਾਗਾਂ ਨਾਲ ਬੈਠਕ ਕਰਦਿਆਂ ਨਿਰਦੇਸ਼ ਦਿੱਤੇ ਕਿ ਸਾਰੇ ਚੱਲ ਕੰਮ ਬਿਨ੍ਹਾਂ ਕਿਸੇ ਦੇਰੀ ਦੇ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਕੰਮਾਂ ਵਿੱਚ ਇਕ ਤੋਂ ਜ਼ਿਆਦਾ ਵਿਭਾਗਾਂ ਦੀ ਸ਼ਮੂਲੀਅਤ ਹੈ ਉਹ ਨਿਰੰਤਰ ਮੀਟਿੰਗਾਂ ਕਰਕੇ ਆਪਸੀ ਤਾਲਮੇਲ ਨਾਲ ਕੰਮ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਦੀ ਵੱਡੀ ਸਮੱਸਿਆ ਰਹਿੰਦੀ ਹੈ, ਇਸ ਲਈ ਨਗਰ ਨਿਗਮ, ਨਗਰ ਸੁਧਾਰ ਟਰੱਸਟ ਤੇ ਪੀ.ਡੀ.ਏ ਆਪਣੇ ਅਧੀਨ ਪੈਂਦੇ ਖੇਤਰਾਂ ਦੀ ਹੁਣੇ ਤੋਂ ਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਈ ਕੰਮ ਕਰਨਾ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top