Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:35 pm

+91 90915 01313 , +91 90916 01313

punjabbanni@gmail.com
punjabbani@yahoo.com

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ  ਰਾਹ ’ਤੇ ਵਧਦਾ ਪੰਜਾਬ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ । ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ । ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ । ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ । ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਸ. ਬੈਂਸ ਨੇ ਅੱਗੇ ਕਿਹਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ,ਜਿਸ ਵਿੱਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ. ਡੀ. ਯੂ.) ਅਧੀਨ ਸ਼ਹੀਦ ਭਗਤ ਸਿੰਘ ਚੇਅਰ ਸਥਾਪਿਤ ਕੀਤੀ ਗਈ ਸੀ, ਇਸ ਪਹਿਲਕਦਮੀ ਲਈ 1 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਹੈ । ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ ।

Advertisement
Advertisement
Advertisement
Advertisement
Scroll to Top