Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:43 am

+91 90915 01313 , +91 90916 01313

punjabbanni@gmail.com
punjabbani@yahoo.com

ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੂੰ "ਖੇਡ ਰਤਨ" ਪੁਰਸਕਾਰ ਮਿਲਣ ਨਾਲ ਪੰਜਾਬ ਦਾ ਨਾਮ ਖੇਡ ਖੇਤਰ 'ਚ ਰੁਸ਼ਨਾਇਆ : ਪ੍ਰੋ. ਬਡੂੰਗਰ

ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੂੰ "ਖੇਡ ਰਤਨ" ਪੁਰਸਕਾਰ ਮਿਲਣ ਨਾਲ ਪੰਜਾਬ ਦਾ ਨਾਮ ਖੇਡ ਖੇਤਰ 'ਚ ਰੁਸ਼ਨਾਇਆ : ਪ੍ਰੋ. ਬਡੂੰਗਰ

ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੂੰ “ਖੇਡ ਰਤਨ” ਪੁਰਸਕਾਰ ਮਿਲਣ ਨਾਲ ਪੰਜਾਬ ਦਾ ਨਾਮ ਖੇਡ ਖੇਤਰ ‘ਚ ਰੁਸ਼ਨਾਇਆ : ਪ੍ਰੋ. ਬਡੂੰਗਰ
ਪਟਿਆਲਾ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਖੇਡ ਮੰਤਰਾਲਿਆ ਵੱਲੋਂ ਕੌਮੀ ਖੇਡ ਪੁਰਸਕਾਰਾਂ ਦਾ ਐਲਾਨ ਕਰਦਿਆਂ ਹੋਇਆਂ ਪੰਜਾਬ ਦੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਸਣੇ ਚਾਰ ਖਿਡਾਰੀਆਂ ਮਨੂੰ ਭਾਖਰ, ਡੀ. ਗੁਕੇਸ਼, ਅਤੇ ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ “ਖੇਡ ਰਤਨ” ਪੁਰਸਕਾਰ ਨਾਲ ਨਿਵਾਜੇ ਜਾਣ ਦੇ ਐਲਾਨ ਨਾਲ ਖਿਡਾਰੀਆਂ ਦੇ ਮਨੋਬਲ ਵਿੱਚ ਹੋਰ ਉਤਸਾਹ ਵਧਿਆ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਰਕਾਰਾਂ ਨੂੰ ਜਿੱਥੇ ਖੇਡਾਂ ਵਿੱਚ ਕੋਮਾਂਤਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਅਜਿਹੇ ਐਵਾਰਡਾਂ ਨਾਲ ਨਿਵਾਜਣਾ ਜਰੂਰੀ ਹੈ, ਇਸ ਨਾਲ ਹੋਰ ਖਿਡਾਰੀ ਵੀ ਉਤਸਾਹਿਤ ਹੋ ਕੇ ਖੇਡਾਂ ਨਾਲ ਜੁੜਨ ਲਈ ਅੱਗੇ ਆਉਣਗੇ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੱਲੋਂ 32 ਖਿਡਾਰੀਆਂ ਨੂੰ ਅਰਜਨ ਪੁਰਸਕਾਰ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ । ਉਨਾਂ ਦੱਸਿਆ ਕਿ ਖੇਡ ਮੰਤਰਾਲਿਆ ਨੇ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕਰਦਿਆਂ ਹਰਮਨਪ੍ਰੀਤ ਸਿੰਘ ਨੂੰ ਹਾਕੀ ਖੇਡ, ਡੀ.ਗੁਕੇਸ਼ ਨੂੰ ਸਤਰੰਜ, ਪ੍ਰਵੀਨ ਕੁਮਾਰ ਪੈਰਾ ਅਥਲੈਟਿਕਸ ਅਤੇ ਸ਼ੂਟਿੰਗ ਵਿੱਚ ਮਨੂ ਭਾਕਰ ਨੂੰ ਖੇਡ ਰਤਨ ਪੁਰਸਕਾਰ 2024 ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਇਹਨਾਂ ਖਿਡਾਰੀਆਂ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਖਿਡਾਰੀਆਂ ਨੂੰ ਐਵਾਰਡ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨਗੇ । ਪ੍ਰੋਫੈਸਰ ਬਡੂੰਗਰ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਨੇ ਪੂਰੇ ਪੰਜਾਬ ਦਾ ਨਾਂ ਭਾਰਤ ਵਿੱਚ ਉੱਚਾ ਕੀਤਾ ਹੈ, ਜਿਸ ਨਾਲ ਹੋਰ ਖਿਡਾਰੀਆਂ ਦੇ ਮਨੋਬਲ ਵਿੱਚ ਅਥਾਹ ਵਾਧ ਹੋਇਆ ਹੈ ।

Advertisement
Advertisement
Advertisement
Advertisement
Scroll to Top