Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ
ਸੁਨਾਮ ਊਧਮ ਸਿੰਘ ਵਾਲਾ, 2 ਜਨਵਰੀ : ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪੰਜ ਪਿੰਡਾਂ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਪੰਚਾਇਤੀ ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਝਾੜੋਂ , ਸਿੰਘਪੁਰਾ, ਬੁਗਰਾਂ, ਢੱਡਰੀਆਂ ਅਤੇ ਸ਼ੇਰੋ ਵਿਖੇ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਬੀ. ਡੀ. ਪੀ. ਓ. ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top