Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:06 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਮੁਕੱਦਮੇ ਦਰਜ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਮੁਕੱਦਮੇ ਦਰਜ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਮੁਕੱਦਮੇ ਦਰਜ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 28 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ 21 ਦਸੰਬਰ ਤੋਂ 27 ਦਸੰਬਰ ਤੱਕ ਡਰੱਗ ਦੇ 09 ਮੁਕੱਦਮੇ ਦਰਜ ਕਰਕੇ 12 ਕਥਿਤ ਦੋਸ਼ੀ ਕਾਬੂ ਕਰਕੇ 102 ਗ੍ਰਾਮ ਹੈਰੋਇਨ, 3 ਕਿੱਲੋ ਭੂੱਕੀ ਚੂਰਾ ਪੋਸਤ, 500 ਗ੍ਰਾਮ ਗਾਂਜਾ ਅਤੇ 1400 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 2 ਮੁਕੱਦਮੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 30.750 ਲੀਟਰ ਸ਼ਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 2 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 02 ਪਿਸਤੌਲ ਸਮੇਤ 10 ਕਾਰਤੂਸ ਬ੍ਰਾਮਦ ਕਰਵਾਏ ਗਏ । ਐਸ. ਐਸ. ਪੀ. ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪੁਲਿਸ ਨਾਲ ਲਗਾਤਾਰ ਤਾਲਮੇਲ ਰੱਖਣ ਤਾਂ ਜੋ ਸਮਾਜ ਵਿੱਚੋਂ ਮਾੜੇ ਅਨਸਰਾਂ ਦਾ ਸਫਾਇਆ ਕੀਤਾ ਜਾ ਸਕੇ । ਐਸ. ਐਸ. ਪੀ. ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 9 ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਤਸਕਰਾਂ ਸਬੰਧੀ ਪੁਲਸ ਨੂੰ ਸੂਚਨਾ ਮੁਹਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ । ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top