ਕੰਪਿਊਟਰ ਅਧਿਆਪਕਾਂ ਨੇ ਕੇੰਬਨਿਟ ਮੰਤਰੀ ਡਾ ਰਵਜੋਤ ਨੂੰ ਯਾਦ ਕਰਵਾਇਆ ਉਨ੍ਹਾਂ ਦਾ ਵਆਦਾ

ਕੰਪਿਊਟਰ ਅਧਿਆਪਕਾਂ ਨੇ ਕੇੰਬਨਿਟ ਮੰਤਰੀ ਡਾ. ਰਵਜੋਤ ਨੂੰ ਯਾਦ ਕਰਵਾਇਆ ਉਨ੍ਹਾਂ ਦਾ ਵਆਦਾ
-ਜੌਨੀ ਸਿੰਗਲਾ ਦਾ ਮਰਨ ਵਰਤ 7ਵੇਂ ਦਿਨ ਵੀ ਜਾਰੀ, ਪੰਜਾਬ ਵਿਚ ਜਨ ਅੰਦੋਲਨ ਛੇੜ ਦੀ ਚੇਤਾਵਨੀ
ਚੰਡੀਗੜ੍ਹ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੇ ਆਗੂਆਂ ਵੱਲੋਂ ਕੈਬਨਿਟ ਮੰਤਰੀ ਡਾ ਰਵਜੋਤ ਦੇ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਪਿਛਲੀ ਮੀਟਿੰਗ ਦੇ ਦੌਰਾਨ ਕੀਤਾ ਗਿਆ ਕੰਪਿਊਟਰ ਅਧਿਆਪਕਾਂ ਦੇ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤਾ ਗਿਆ ਵਾਅਦਾ ਯਾਦ ਕਰਵਾਇਆ ਗਿਆ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਕਮੇਟੀ ਮੈਂਬਰ ਊਧਮ ਸਿੰਘ ਡੋਗਰਾ, ਵਿਸ਼ਾਲ ਬਿੰਨੀ, ਰਣਜੀਤ ਸਿੰਘ, ਪਲਵਿੰਦਰ ਸਿੰਘ, ਨਰਿੰਦਰ ਸ਼ਰਮਾ, ਕਮਲ ਮਾਹੀ, ਨਰਿੰਦਰ ਸਿੰਘ, ਮਨਜੀਤ ਕੁਮਾਰ, ਰਾਜੀਵ ਕੁਮਾਰ, ਰਾਜੇਸ਼ ਠਾਕੁਰ, ਹਰਦੀਪ ਸਿੰਘ, ਰਾਜਵਿੰਦਰ ਕੌਰ, ਸੁਦਰਸ਼ਨ, ਸੰਦੀਪ ਕੌਰ, ਰਿੰਕਲ, ਸੰਦੀਪ ਕੌਰ ਅੱਤੋਵਾਲ, ਹਰਪ੍ਰੀਤ ਕੌਰ ਅਤੇ ਹੋਰਨਾ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ ਰਵਜੋਤ ਨਾਲ ਮੁਲਾਕਾਤ ਵਿਚ ਉਨ੍ਹਾਂ ਨੂੰ ਕੰਪਿਊਟਰ ਅਧਿਆਪਕਾ ਵੱਲੋਂ ਕੀਤੇ ਜਾ ਰਹੇ ਸੰਘਰਸ਼ ਅਤੇ ਉਨ੍ਹਾਂ ਨਾਲ ਹੋ ਰਹੇ ਪੱਖਪਾਤ ਸਬੰਧੀ ਜਾਣੂ ਕਰਵਾਇਆ ਗਿਆ । ਉਨ੍ਹਾ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਖੂਨ ਨਾਲ ਲਿਖਿਆ ਇੱਕ ਮੰਗ ਪੱਤਰ ਵੀ ਡਾ. ਰਵਜੋਤ ਨੂੰ ਸੌਂਪਿਆ ਸੀ ।
ਕੰਪਿਊਟਰ ਅਧਿਆਪਕਾਂ ਨੇ ਡਾ. ਰਵਜੋਤ ਨੂੰ ਦੱਸਿਆ ਕਿ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 120 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਹਨ ਉੱਥੇ ਹੀ ਪਿਛਲੇ ਸੱਤ ਦਿਨਾਂ ਤੋਂ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠਾ ਹੈ, ਤੇ ਅੱਜ ਤੱਕ ਇੱਕ ਵਾਰ ਵੀ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਉਹਨਾਂ ਦੀ ਸਾਰ ਨਹੀਂ ਲਈ ਜੋ ਕਿ ਨਿੰਦਣਯੋਗ ਹੈ । ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਹਿਲਾਂ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਉਸ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੌਰੀ ਕਾਰਵਾਈ ਕਰਨ ਦੀ ਅਪੀਲ ਕੀਤੀ ਜਿਸ ਤੇ ਦੋਹਾਂ ਮੰਤਰੀਆਂ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ, ਉੱਥੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਮੰਗ ਹੈ ਕਿ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭਾਂ ਸਮੇਤ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਦਦ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ । ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮਾਂ ਰਹਿੰਦੇ ਉਨਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਉਹ ਉਹ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਇੱਕ ਵੱਡਾ ਜਨ ਅੰਦੋਲਨ ਛੇੜ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ । ਕੰਪਿਊਟਰ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਮਰਨ ਵਰਤ ਤੇ ਬੈਠੇ ਸਾਥੀ ਜੋਨੀ ਸਿੰਗਲਾ ਦੀ ਸਿਹਤ ਵਿੱਚ ਦਿਨੋ ਦਿਨ ਨਿਘਾਰ ਆ ਰਿਹਾ ਹੈ ਅਤੇ ਜੇਕਰ ਉਸ ਦਾ ਵਾਲ ਵੀ ਵਿੰਗਾ ਹੁੰਦਾ ਹੈ ਤਾਂ ਇਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ ।
