Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:52 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਬੰਦ ਤੋਂ ਬਾਅਦ ਕੀਤੀ ਜਾਵੇਗੀ 4 ਜਨਵਰੀ ਨੂੰ ਮਹਾਪੰਚਾਇਤ

ਪੰਜਾਬ ਬੰਦ ਤੋਂ ਬਾਅਦ ਕੀਤੀ ਜਾਵੇਗੀ 4 ਜਨਵਰੀ ਨੂੰ ਮਹਾਪੰਚਾਇਤ

ਪੰਜਾਬ ਬੰਦ ਤੋਂ ਬਾਅਦ ਕੀਤੀ ਜਾਵੇਗੀ 4 ਜਨਵਰੀ ਨੂੰ ਮਹਾਪੰਚਾਇਤ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਵੱਲੋਂ ਸ਼ਨੀਵਾਰ ਪੰਜਾਬ ਵਿੱਚ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ । ਕਿਸਾਨ ਆਗੂਆਂ ਵੱਲੋਂ ਕੀਤਾ ਗਿਆ ਕਿ 4 ਜਨਵਰੀ ਨੂੰ ਖਨੌਰੀ ਬਾਰਡਰ `ਤੇ ਇੱਕ ਵੱਡੀ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਲੱਖਾਂ ਲੋਕਾਂ ਦਾ ਵੱਡਾ ਇਕੱਠ ਹੋਵੇਗਾ । ਜਨਵਰੀ ਦੀ ਮਹਾਂਪੰਚਾਇਤ ਬਾਰੇ ਕਿਸਾਨ ਆਗੂਆਂ ਨੇ ਖਨੌਰੀ ਬਾਰਡਰ `ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਸੱਦਣ ਲਈ ਕਿਹਾ ਹੈ । ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕੀ ਮੇਰੀ ਇਹ ਭਾਵਨਾਵਾਂ ਹੈ ਕਿ ਪੂਰੇ ਦੇਸ਼ ਵਿੱਚੋਂ ਕਿਸਾਨਾਂ ਨੂੰ ਇੱਥੇ ਬੁਲਾਓ, ਮੈਂ ਉਨ੍ਹਾਂ ਦੇ ਦਰਸ਼ਨ ਕਰਨੇ ਹਨ।
ਆਗੂਆਂ ਨੇ ਕਿਹਾ ਕਿ ਡੱਲੇਵਾਲ ਦੀ ਇਸ ਅਪੀਲ `ਤੇ ਹੀ 4 ਜਨਵਰੀ ਨੂੰ ਖਨੌਰੀ ਬਾਰਡਰ `ਤੇ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਦੇਸ਼ ਭਰ ਵਿਚੋਂ ਕਿਸਾਨਾਂ ਨੂੰ ਵੱਧ ਚੜ੍ਹ ਕੇ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਂਪੰਚਾਇਤ ਦੌਰਾਨ ਡੱਲੇਵਾਲ, ਕਿਸਾਨਾਂ ਦੇ ਨਾਮ ਸੰਦੇਸ਼ ਵੀ ਜਾਰੀ ਕਰ ਸਕਦੇ ਹਨ । ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 30 ਤਰੀਕ ਨੂੰ `ਪੰਜਾਬ ਬੰਦ` ਦੀ ਕਾਲ ਨੂੰ ਲੈ ਕੇ ਉਨ੍ਹਾਂ ਨੂੰ ਹਰ ਵਰਗ ਦਾ ਭਰਵਾਂ ਸਮਰਥਨ ਵੀ ਮਿਲ ਰਿਹਾ ਹੈ, ਜਿਸ ਨਾਲ ਕੇਂਦਰ ਸਰਕਾਰ `ਤੇ ਦਬਾਅ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੇ ਕੋਨੇ-ਕੋਨੇ ਵਿੱਚ ਦੁਕਾਨਾਂ ਵੀ ਬੰਦ ਰਹਿਣਗੀਆਂ । ਉਨ੍ਹਾਂ ਕਿਹਾ ਕਿ ਸਰਕਾਰ ਇਕ ਗਹਿਰੀ ਨੀਂਦ ਸੁੱਤੀ ਹੈ, ਇਸ ਲਈ ਇਹ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ । ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ 26 ਨਵੰਬਰ ਤੋਂ ਮਰਨ ਵਰਤ `ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ । ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ ਅਤੇ ਲਗਾਤਾਰ ਸੁਣਵਾਈ ਚੱਲ ਰਹੀ ਹੈ ।

Advertisement
Advertisement
Advertisement
Advertisement
Scroll to Top