ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Friday, 27 December, 2024, 06:25 PM

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ । ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ ।
