ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ : ਰਵਨੀਤ ਸਿੰਘ ਬਿੱਟੂ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 December, 2024, 11:31 AM

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ : ਰਵਨੀਤ ਸਿੰਘ ਬਿੱਟੂ
ਲੁਧਿਆਣਾ : ਭਾਰਤ ਦੇਸ਼ ਦੇ ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਗਏ ਅਨੁਸਾਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯਾਤਰੀ ਏਅਰਲਾਈਨਾਂ ਦੇ ਸੰਚਾਲਨ ਲਈ ਬੋਲੀ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ । ਸਟੇਕਹੋਲਡਰਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਘ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਹਲਵਾਰਾ ਤੋਂ ਵਪਾਰਕ ਉਡਾਣਾਂ ਛੇ ਮਹੀਨਿਆਂ ਦੇ ਅੰਦਰ ਸ਼ੁਰੂ ਹੋਣ ਦੀ ਉਮੀਦ ਹੈ ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਜਲਦੀ ਹੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਤਿਆਰ ਹੈ । ਉਨ੍ਹਾਂ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਆਪਣੇ ਨਿੱਜੀ ਦਖਲ ਦਾ ਵੀ ਭਰੋਸਾ ਦਿੱਤਾ ।